19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

20 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਿੱਲੀ ਵੱਲ ਕਰੇਗਾ ਕੂਚ-ਜਥੇਦਾਰ ਮਵੀ

ਸਮਾਣਾ, 18 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਟੀਮ ਵਲੋਂ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ 20 ਨਵੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਸੰਬੰਧੀ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਉਪਰਾਲੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ। ਇਹ ਰੋਸ ਮਾਰਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅਗਵਾਈ ਹੇਠ ਕੱਢਿਆ ਜਾਵੇਗਾ।

ਰਣਧੀਰ ਸਿੰਘ ਮਵੀ, ਚਰਨਜੀਤ ਸਿੰਘ ਮਵੀ 19-11-2026
ਸਮਾਣਾ, 18 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਟੀਮ ਵਲੋਂ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ 20 ਨਵੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਸੰਬੰਧੀ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਉਪਰਾਲੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ। ਇਹ ਰੋਸ ਮਾਰਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅਗਵਾਈ ਹੇਠ ਕੱਢਿਆ ਜਾਵੇਗਾ। ਜਥੇਦਾਰ ਰਣਧੀਰ ਸਿੰਘ ਮਵੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਚਰਨਜੀਤ ਸਿੰਘ ਮਵੀ ਹਲਕਾ ਮੁਖੀ ਸਮਾਣਾ, ਜਥੇਦਾਰ ਗੁਲਜ਼ਾਰ ਸਿੰਘ, ਜਥੇਦਾਰ ਰਘਵੀਰ ਸਿੰਘ, ਜਥੇਦਾਰ ਮਨਜੀਤ ਸਿੰਘ, ਪਿੰਦਰ ਸਿੰਘ ਕਲਬੁਰਛਾਂ ਅਤੇ ਗੁਰਪੀਤ ਸਿੰਘ ਕਲਬੁਰਛਾਂ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਪਿਛਲੇ ਲਗਭਗ 15 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਨਹੀਂ ਕਰਵਾਈਆਂ ਗਈਆਂ, ਜਦਕਿ ਮੌਜੂਦਾ ਹਾਊਸ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ। ਇਸ ਦੇ ਰੋਸ ਵਜੋਂ ਕੇਂਦਰ ਸਰਕਾਰ ਦੇ ਰਵੱਈਏ ਖ਼ਿਲਾਫ਼ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਦਿੱਲੀ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਇਸ ਗੱਲ ਦਾ ਇਸ ਵਿਤਕਰੇ ਦਾ ਵਿਰੋਧ ਕਰਦਾ ਹੈ ਕਿ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿਚ ਕਿਸੇ ਇਕ ਧਿਰ ਦੀ ਦਾਅਵੇਦਾਰੀ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵਲੋਂ ਚੋਣਾਂ ਨਾ ਕਰਵਾਉਣਾ ਸਰਾਸਰ ਨਾਜਾਇਜ਼ ਹੈ। ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੇ ਪ੍ਰਬੰਧ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਲੋਕਤੰਤਰੀ ਹੱਕਾਂ ਅਨੁਸਾਰ ਚਲਾਇਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਿੱਖਿਆ ਦੇ ਖੇਤਰ ’ਚ ਪੈਪਸੂ ਇੰਟਰਨੈਸ਼ਨਲ ਸਕੂਲ ਨੇ ਬਣਾਈ ਵੱਖਰੀ ਪਛਾਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਪੜ੍ਹਾਈ ਦੇ ਨਾਲ-... ਅਗਲੀ ਖ਼ਬਰ ਨੇਹਾ ਸੰਜੀਵ ਸ਼ਰਮਾ ਨੇ ਮੁੜ ਚੋਣ ਮੈਦਾਨ ਵਿਚ ਰੱਖਿਆ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।