19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰਜੀਤ ਸਿੰਘ ਢਕੜੱਬਾ ਨੂੰ ਜ਼ਿਲ੍ਹਾ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ ਕਾਂਗਰਸ ਪਾਰਟੀ ਮਿਹਨਤੀ ਵਰਕਰਾਂ ਦਾ ਸਤਿਕਾਰ ਕਰਦੀ ਹੈ-ਗੁਰਸ਼ਰਨ ਕੌਰ ਰੰਧਾਵਾ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਢਕੜੱੱਬਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਢਕੜੱਬਾ ਟਕਸਾਲੀ ਕਾਂਗਰਸੀ ਆਗੂ ਹਨ ਜੋ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਡੱਟਕੇ ਕੰਮ ਕਰ ਰਹੇ ਹਨ।

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਢਕੜੱੱਬਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਢਕੜੱਬਾ ਟਕਸਾਲੀ ਕਾਂਗਰਸੀ ਆਗੂ ਹਨ ਜੋ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਡੱਟਕੇ ਕੰਮ ਕਰ ਰਹੇ ਹਨ। ਉਹ ਲੰਬਾ ਸਮਾਂ ਪਿੰਡ ਢੱਕੜਬਾ ਦੇ ਸਰਪੰਚ ਵੀ ਰਹੇ ਅਤੇ ਕਿਸਾਨ ਕਾਂਗਰਸ ਵਿਚ ਵੀ ਸੂਬਾ ਪੱਧਰ ਦੇ ਆਗੂ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਦੇ ਤੌਰ ’ਤੇ ਕੰਮ ਕਰ ਚੁੱਕੇ ਹਨ। ਗੁਰਜੀਤ ਸਿੰਘ ਇਕ ਚੰਗੇ ਸਮਾਜ ਸੇਵੀ ਵੀ ਹਨ। ਇਸ ਮੌਕੇ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਗੁਰਜੀਤ ਸਿੰਘ ਵਰਗੇ ਮਿਹਨਤੀ ਇਮਾਨਦਾਰ ਅਤੇ ਸਿਰਕੱਢ ਆਗੂਆਂ ਦਾ ਕਾਂਗਰਸ ਪਾਰਟੀ ਹਮੇਸ਼ਾ ਸਤਿਕਾਰ ਕਰਦੀ ਹੈ ਜਿਸ ਦੀ ਬਦੌਲਤ ਅੱਜ ਉਹ ਖੁਦ ਗੁਰਜੀਤ ਸਿੰਘ ਢਕੜਬਾ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪੁੱਜੇ ਹਨ। ਇਸ ਮੌਕੇ ਗੁਰਜੀਤ ਸਿੰਘ ਢੱਕੜਬਾ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਡਾ. ਧਰਮਵੀਰ ਗਾਂਧੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਮਾਨ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਲਈ ਹਮੇਸ਼ਾ ਡੱਟ ਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਜਗਤਾਰ ਸਿੰਘ ਸਰਪੰਚ ਨਮਾਦਾਂ, ਗੁਰਪ੍ਰੀਤ ਬੈਦਵਾਣ ਪੀਏ, ਜਸਵਿੰਦਰ ਸਿੰਘ ਕਾਲਾ ਬਠੋਈ, ਗੁਰਵਿੰਦਰ ਸਿੰਘ ਨਮਾਦਾਂ, ਜਗਤਾਰ ਸਿੰਘ ਮਹਿਮਦਪੁਰ, ਨੈਬ ਸਿੰਘ ਭਾਨਰੀ, ਅੰਮ੍ਰਿਤ ਸਿੰਘ ਗੱਜੂਮਾਜਰਾ, ਦਵਿੰਦਰ ਸਿੰਘ ਸੈਂਸਰਵਾਲ, ਗੁਰਦਰਸ਼ਨ ਸਿੰਘ ਸੈਨੀ ਮਾਜਰਾ, ਭੁਪਿੰਦਰ ਸਿੰਘ ਭਿੰਦੀ ਵਜੀਦਪੁਰ ਸਮੇਤ ਸਾਥੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਵਾਰਡ ਨੰ. 15 ਤੋਂ ਅਕਾਲੀ ਦਲ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਵਾਂਗੇ-ਰਾਜਿੰਦਰ ਸਿੰਘ ਵਿਰਕ ਅਗਲੀ ਖ਼ਬਰ ਐਥਲੈਟਿਕਸ ਮੁਕਾਬਲਿਆਂ ’ਚ ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।