19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਰਾਜਗੜ੍ਹ ਵਿਖੇ ਖੋਲ੍ਹਿਆ ਦਫ਼ਤਰ

ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਾਣਾ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 19-11-2026
ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਾਣਾ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਊ ਵੱਲੋਂ ਪਿੰਡ ਰਾਜਗੜ੍ਹ ਵਿਖੇ ਪਾਰਟੀ ਦਾ ਦਫ਼ਤਰ ਖੋਲ੍ਹਿਆ ਗਿਆ। ਇਸ ਮੌਕੇ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਰਟੀ ਦਫ਼ਤਰ ਖੋਲ੍ਹਣ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਇਕਜੁੱਟ ਹੋ ਕੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਲਈ ਆਵਾਜ਼ ਉਠਾਈ ਹੈ। ਆਉਣ ਵਾਲੇ ਸਮੇਂ ਵਿੱਚ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਵਧਾਇਆ ਜਾਵੇਗਾ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਵਿਰਕ, ਗੋਲਡੀ ਬਗਰੇਟਾ, ਗੁਰਪ੍ਰੀਤ ਸਿੰਘ, ਰਾਜਦੀਪ ਸਿੰਘ, ਸੁਖਚੈਨ ਸਿੰਘ, ਜਸਪਾਲ ਸਿੰਘ, ਜਗਦੇਵ ਸਿੰਘ, ਜਗਜੀਵਨ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਬਾਬੀ, ਹਰਜੀਤ ਸਿੰਘ, ਪਰਮਜੀਤ ਸਿੰਘ, ਦਰਸ਼ਨ ਸਿੰਘ, ਵਿੱਕੀ ਸਿੰਘ, ਅਨਿਲ ਕੁਮਾਰ, ਸੁਖਵਿੰਦਰ ਸਿੰਘ, ਗੁਰਮੁਖ ਸਿੰਘ, ਧਿਆਨ ਸਿੰਘ, ਗੁਰਧੇਰ ਸਿੰਘ, ਬਲਜਿੰਦਰ ਸਿੰਘ, ਸੰਦੀਪ ਸਿੰਘ, ਦਲਬੀਰ ਸਿੰਘ ਅਤੇ ਅਮਰੀਕ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੁ: ਟਿੱਬੀ ਸਾਹਿਬ ਨਾਭਾ ਵਿਖੇ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ 2 ਦਿਨਾਂ ਮਹਾਨ ਗੁਰਮਤਿ ਸਮਾਗਮ... ਅਗਲੀ ਖ਼ਬਰ ਜੈਮਸ ਪਬਲਿਕ ਸਕੂਲ ਵਿਖੇ 25 ਨਵੰਬਰ ਨੂੰ ਲੱਗੇਗਾ ‘ਅੰਤਰਰਾਸ਼ਟਰੀ ਸਿੱਖਿਆ ਮੇਲਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।