18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦਰਦਨਾਕ ਸੜਕ ਹਾਦਸੇ ਵਿਚ ਕਾਰ ’ਚ ਸਵਾਰ ਬੱਚੇ ਦੀ ਮੌਤ, ਤਿੰਨ ਜ਼ਖ਼ਮੀ

ਸਮਾਣਾ, 18 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਪ੍ਰੇਮ ਸਿੰਘ ਵਾਲਾ ਅੱਡੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਕਰੀਬ ਇਕ ਮਹੀਨੇ ਦੇ ਇਕ ਮਾਸੂਮ ਲੜਕੇ ਦੀ ਮੌਤ ਹੋ ਗਈ, ਜਦੋਂ ਕਿ ਬਾਕੀ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਵਾਸੀ ਪਿੰਡ ਅਤਾਲਾ (ਘੱਗਾ) ਪਟਿਆਲਾ ਤੋਂ ਪਰਿਵਾਰਕ ਮੈਂਬਰਾਂ ਸਣੇ ਆਪਣੇ ਇਕ ਮਹੀਨੇ ਦੋ ਦਿਨ ਦੇ ਪੋਤਰੇ ਮਨਕੀਰਤ ਦਾ ਰੁਟੀਨ ਚੈੱਕਅਪ ਕਰਵਾ ਕੇ ਪਿੰਡ ਵਾਪਸ ਪਰਤ ਰਹੇ ਸਨ।

ਅਜੀਤ ਡੈਸਕ 19-11-2026
ਸਮਾਣਾ, 18 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਪ੍ਰੇਮ ਸਿੰਘ ਵਾਲਾ ਅੱਡੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਕਰੀਬ ਇਕ ਮਹੀਨੇ ਦੇ ਇਕ ਮਾਸੂਮ ਲੜਕੇ ਦੀ ਮੌਤ ਹੋ ਗਈ, ਜਦੋਂ ਕਿ ਬਾਕੀ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਵਾਸੀ ਪਿੰਡ ਅਤਾਲਾ (ਘੱਗਾ) ਪਟਿਆਲਾ ਤੋਂ ਪਰਿਵਾਰਕ ਮੈਂਬਰਾਂ ਸਣੇ ਆਪਣੇ ਇਕ ਮਹੀਨੇ ਦੋ ਦਿਨ ਦੇ ਪੋਤਰੇ ਮਨਕੀਰਤ ਦਾ ਰੁਟੀਨ ਚੈੱਕਅਪ ਕਰਵਾ ਕੇ ਪਿੰਡ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਜਦੋਂ ਉਹ ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਪਿੰਡ ਪ੍ਰੇਮ ਸਿੰਘ ਵਾਲਾ ਦੇ ਅੱਡੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਣ ਵਿਗੜਨ ਕਾਰਨ ਸੜਕ ਕਿਨਾਰੇ ਖਤਾਨਾਂ ਵਿਚ ਉਤਰ ਕੇ ਇਕ ਦਰਖ਼ਤ ਨਾਲ ਜਾ ਟਕਰਾਈ। ਜਿਸ ਨਾਲ ਕਾਰ ਸਵਾਰ ਅੰਗਰੇਜ਼ ਸਿੰਘ, ਉਸ ਦੀ ਪਤਨੀ, ਨੂੰਹ ਅਤੇ ਮਾਸੂਮ ਪੋਤਰਾ ਗੰਭੀਰ ਰੂਪ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਦੇ ਇੰਚਾਰਜ ਸ਼ੇਰ ਸਿੰਘ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਮਾਸੂਮ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜ਼ਖ਼ਮੀਆਂ ਦੀ ਨਾਜ਼ਕ ਹਾਲਤ ਨੂੰ ਵੇਖਦੇ ਹੋਏ ਮੁੱਢਲੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਉਪਰੰਤ ਸਰਕਾਰੀ ਐਂਬੂਲੈਂਸ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ।
ਪਿਛਲੀ ਖ਼ਬਰ ਸਾਬੀ ਸਿੰਘ ਚੱਢਾ ਨੇ ਸੁਖਬੀਰ ਸਿੰਘ ਬਾਦਲ ਤੋਂ ਲਿਆ ਆਸ਼ੀਰਵਾਦ ਅਗਲੀ ਖ਼ਬਰ ਕ੍ਰਿਕਟ ਹੱਬ ਪਟਿਆਲਾ ਵਿਖੇ ਕੋਚ ਕਮਲਪ੍ਰੀਤ ਸੰਧੂ ਦੀ ਅਗਵਾਈ ’ਚ ਚੇਅਰਮੈਨ ਵਿਕਰਾਂਤ ਸੰਧੂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।