18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਸਰਕਾਰ ਮੰਡੀਆਂ ’ਚ ਪਈ ਝੋਨੇ ਦੀ ਫ਼ਸਲ ਦੀ ਖ਼ਰੀਦ ਤੁਰੰਤ ਸ਼ੁਰੂ ਕਰੇ-ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨਾਲ ਧਰਨੇ ਦੌਰਾਨ ਮੁਲਾਕਾਤ ਕਰ ਕੇ ਕਿਸਾਨੀ ਮੰਗਾਂ ਦਾ ਕੀਤਾ ਸਮਰਥਨ

ਸਨੌਰ, 18 ਨਵੰਬਰ (ਮੋਹਨ ਸਿੰਘ ਭੱਟੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੂਬੇ ਦੀਆਂ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ।

ਸੜਕ ਹਾਦਸੇ ਦੌਰਾਨ ਜ਼ਖਮੀਆਂ ਨੂੰ ਪਟਿਆਲਾ ਭੇਜਦੇ ਹੋਏ ਹਸਪਤਾਲ ਦਾ ਸਟਾਫ਼। ਤਸਵੀਰਾਂ : ਹਰਵਿੰਦਰ ਸਿੰਘ ਟੋਨੀ 19-11-2026
ਸਨੌਰ, 18 ਨਵੰਬਰ (ਮੋਹਨ ਸਿੰਘ ਭੱਟੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੂਬੇ ਦੀਆਂ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ। ਉਨ੍ਹਾਂ ਇਹ ਵਿਚਾਰ ਅੱਜ ਕਿਸਾਨਾਂ ਦੇ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸ਼ਾਦੀਪੁਰ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨਾਲ ਵਿਸ਼ੇਸ਼ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਸਾਂਝੇ ਕੀਤੇ। ਡਾ. ਤੇਜਾ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੀ ਹੋਈ ਹੈ, ਜਦਕਿ ਕਈ ਇਲਾਕਿਆਂ ਵਿਚ ਅਜੇ ਵੀ ਝੋਨੇ ਦੀ ਕਟਾਈ ਚੱਲ ਰਹੀ ਹੈ ਅਤੇ ਹਜ਼ਾਰਾਂ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਲੈ ਕੇ ਖੁੱਲ੍ਹੇ ਅਸਮਾਨ ਹੇਠਾਂ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹਨ। ਭਾਜਪਾ ਆਗੂ ਨੇ ਦੱਸਿਆ ਕਿ ਆਪਣੀ ਹੀ ਫ਼ਸਲ ਵਿਕਵਾਉਣ ਲਈ ਅੱਜ ਕਿਸਾਨਾਂ ਨੂੰ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਧਰਨੇ ਦੇਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੌਰਾਨ ਇਹ ਗੰਭੀਰ ਮਸਲਾ ਵੀ ਸਾਹਮਣੇ ਆਇਆ ਹੈ ਕਿ ਕਣਕ ਦੀ ਬਿਜਾਈ ਦੇ ਐਨ ਸਿਖਰਲੇ ਸਮੇਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਬਾਜ਼ਾਰ ਵਿਚ ਡੀ.ਏ.ਪੀ. (ਧਅਫ) ਖਾਦ ਨਹੀਂ ਮਿਲ ਰਹੀ, ਜਿਸ ਕਾਰਨ ਅੰਨਦਾਤੇ ਨੂੰ ਮਹਿੰਗੇ ਭਾਅ ’ਤੇ ਖਾਦ ਖ਼ਰੀਦ ਕੇ ਬਿਜਾਈ ਕਰਨੀ ਪੈ ਰਹੀ ਹੈ। ਡਾ. ਤੇਜਾ ਨੇ ਦੋਸ਼ ਲਾਇਆ ਕਿ ਮੌਜੂਦਾ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ ਅਤੇ ਕਿਸਾਨ ਵਿਰੋਧੀ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਖ਼ਰਾਬ ਮੌਸਮ ਦੇ ਖ਼ਦਸ਼ੇ ਨੂੰ ਧਿਆਨ ਵਿਚ ਰੱਖਦਿਆਂ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ ਅਤੇ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਨੌਜਵਾਨ ਦੀ ਹੋਈ ਕੁੱਟਮਾਰ, ਡਾਕਟਰਾਂ ਨੇ ਦਿੱਤਾ ਮ੍ਰਿਤਕ ਕਰਾਰ ਅਗਲੀ ਖ਼ਬਰ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਰਾਜਨੀਤਿਕ , ਧਾਰਮਿਕ , ਸਮਾਜਿਕ ਤੇ ਕਾਰੋਬਾਰੀ ਖੇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।