19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਕੀਤੀਆਂ ਰਵਾਨਾ

ਸਮਾਣਾ, 19 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਰਣਬੀਰਪੁਰਾ ਅਤੇ ਡਕਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੁੱਖੀ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਲੋਕ ਭਲਾਈ ਯੋਜਨਾ ਸ਼ਰਧਾਲੂਆਂ ਨੂੰ ਮੁਫ਼ਤ ਅਤੇ ਸਨਮਾਨਜਨਕ ਤਰੀਕੇ ਨਾਲ ਤੀਰਥ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

ਅਜੀਤ ਡੈਸਕ 20-11-2026
ਸਮਾਣਾ, 19 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਰਣਬੀਰਪੁਰਾ ਅਤੇ ਡਕਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੁੱਖੀ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਲੋਕ ਭਲਾਈ ਯੋਜਨਾ ਸ਼ਰਧਾਲੂਆਂ ਨੂੰ ਮੁਫ਼ਤ ਅਤੇ ਸਨਮਾਨਜਨਕ ਤਰੀਕੇ ਨਾਲ ਤੀਰਥ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਇਹ ਉਪਰਾਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ ਸਮਾਜ ਵਿਚ ਸੇਵਾ, ਸਾਂਝ ਅਤੇ ਆਸਥਾ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਦੇ ਬਜ਼ੁਰਗਾਂ ਨੂੰ ਸਤਿਕਾਰ ਦੇਣ ਅਤੇ ਉਨ੍ਹਾਂ ਦੀਆਂ ਧਾਰਮਿਕ ਇੱਛਾਵਾਂ ਨੂੰ ਪੂਰਾ ਕਰਨ ਲਈ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਪਹਿਲਾਂ ਆਰਥਿਕ ਤੰਗੀ, ਸਾਧਨਾਂ ਦੀ ਘਾਟ ਜਾਂ ਸਮੇਂ ਦੀ ਕਮੀ ਕਾਰਨ ਬਹੁਤ ਸਾਰੇ ਬਜ਼ੁਰਗ ਆਪਣੀ ਜ਼ਿੰਦਗੀ ਵਿਚ ਇੱਛਾ ਹੋਣ ਦੇ ਬਾਵਜੂਦ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ ਪਰ ਹੁਣ ਸਰਕਾਰ ਵਲੋਂ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਦੀ ਇਹ ਇੱਛਾ ਪੂਰੀ ਹੋ ਰਹੀ ਹੈ। ਇਸ ਮੌਕੇ ਰਘਬੀਰ ਸਿੰਘ ਕਲਿਆਣ, ਸਾਬਕਾ ਚੇਅਰਮੈਨ ਮਲਕੀਤ ਸਿੰਘ, ਇਕਬਾਲ ਸਿੰਘ ਰਣਬੀਰਪੁਰਾ, ਚੇਅਰਮੈਨ ਮਨਿੰਦਰ ਸਿੰਘ, ਸਰਪੰਚ ਹਰਕਿੰਦਰ ਸਿੰਘ, ਕਰਮਜੀਤ ਕੰਮੀ, ਰਣਜੀਤ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਭੁਪਿੰਦਰਜੋਤ ਸਿੰਘ ਭਿੰਡਰ, ਕੁਲਦੀਪ ਸਿੰਘ ਆੜਤੀਆ, ਰੁਪਿੰਦਰ ਸਿੰਘ, ਹੈਪੀ ਗਿੱਲ, ਗੁਰਦੇਵਜੀਤ ਸਿੰਘ ਪੰਚ, ਨਿਰਪਾਲ ਸਿੰਘ ਭਿੰਡਰ, ਰਾਜਵੀਰ ਸਿੰਘ, ਹਰਭਜਨ ਸਿੰਘ ਭਜੀ, ਜਗਤਾਰ ਸਿੰਘ ਤਾਰਾ, ਕਾਲਾ ਵਾਲੀਆ, ਅਮਰਿੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਨਰਿੰਦਰ ਸਿੰਘ ਨਿੰਦਾ ਵਲੋਂ ਹਲਕਾ ਘਨੌਰ ’ਚ ਰੋਡ ਸ਼ੋਅ, ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ ਅਗਲੀ ਖ਼ਬਰ ਬਲਜੀਤ ਸਿੰਘ ਸੋਹੀ ਨੇ ਭੁੱਨਰਹੇੜੀ ਦੇ ਨਵੇ ਬੀ.ਡੀ.ਪੀ.ਓ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।