20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦੇਵੀਗੜ੍ਹ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਥਾਨਕ ਕਸਬੇ ਦੇ ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।

ਅਜੀਤ ਡੈਸਕ 21-11-2026
ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਥਾਨਕ ਕਸਬੇ ਦੇ ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਗਤ ਨਾਮਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਨੁੱਖਤਾ ਪ੍ਰਤੀ ਦਿੱਤੇ ਗਏ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਲਾਕੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਕੀਤਾ। ਇਸ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਮਿਸਲ ਸਤਲੁਜ ਜਥੇਬੰਦੀ ਦੀ ਹਲਕਾ ਸਨੌਰ ਤੋਂ ਉਮੀਦਵਾਰ ਬੀਬਾ ਜਸਮੀਤ ਕੌਰ ਛੀਨਾ ਵੀ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬਾ ਜਸਮੀਤ ਕੌਰ ਛੀਨਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਜਸਮੀਤ ਕੌਰ ਛੀਨਾ ਨੇ ਸਮੂਹ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾ ਕਿਹਾ ਕਿ ਭਗਤ ਨਾਮਦੇਵ ਜੀ ਦੀ ਪਾਵਨ ਬਾਣੀ ਸਾਨੂੰ ਊਚ-ਨੀਚ ਅਤੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਪ੍ਰਮਾਤਮਾ ਦੀ ਭਗਤੀ ਕਰਨ ਅਤੇ ਕਿਰਤ ਕਰਨ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ ਅਤੇ ਗੁਰੂਆਂ-ਭਗਤਾਂ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਸਖ਼ਤ ਲੋੜ ਹੈ ਤਾਂ ਜੋ ਇੱਕ ਨਰੋਏ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਦੀ ਸਫਲਤਾ ਲਈ ਤਨ-ਮਨ-ਧਨ ਨਾਲ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਅਤੇ ਸੇਵਾਦਾਰ ਸੰਗਤਾਂ ਨੂੰ ਵੀ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਜਨਗਣਨਾ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵਲੋਂ ਵਧੀਕ ਅਗਲੀ ਖ਼ਬਰ ਥਾਣੇ ਦੀ ਚਾਰਦੀਵਾਰੀ ਨਾਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਦੂਜੇ ਦਿਨ ਵੀ ਕਾਰਵਾਈ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।