21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਵਿਰੁੱਧ ਕਾਰਵਾਈ ਨੂੰ ਲੈ ਕੇ ਮੋਹਿਤ ਮਹਿੰਦਰਾ ਅਤੇ ਗੁਰਸ਼ਰਨ ਕੌਰ ਰੰਧਾਵਾ ਗਰਜੇ

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪੀ. ਪੀ.

ਯੂਥ ਕਾਂਗਰਸੀ ਆਗੂ ਸ਼ੁਭਮ ਸ਼ਰਮਾ ਅਤੇ ਅਰਸ਼ਦੀਪ ਸਿੰਘ ਮੱਲ ਨੂੰ ਪੁਲਿਸ ਧਰਨੇ ਦੌਰਾਨ ਰੋਕਦੇ ਹੋਏ। (ਸੱਜੇ) ਮੋਹਿਤ ਮਹਿੰਦਰਾ ਅਤੇ ਗੁਰਸ਼ਰਨ ਕੌਰ ਰੰਧਾਵਾ ਪੁਲਿਸ ਚੌਕੀ ਵਿਖੇ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰਾਂ 21-11-2026
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪੀ.ਪੀ.ਐਸ.ਸੀ. ਦੀ ਪ੍ਰੀਖਿਆ ’ਚ ਧਾਂਦਲੀਆਂ ਦੇ ਦੋਸ਼ ਲਗਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ਵਾਲੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮੱਲ, ਸ਼ਹਿਰੀ ਪ੍ਰਧਾਨ ਜਿੰਮੀ ਗੁਪਤਾ ਅਤੇ ਜਨਰਲ ਸਕੱਤਰ ਵਰੁਣ ਗਰਗ ਨੂੰ ਅੱਜ ਪੁਲਿਸ ਵਲੋਂ ਗਿ੍ਰਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੀ ਨਿਖੇਧੀ ਕਰਦਿਆਂ ਮੋਹਿਤ ਮਹਿੰਦਰਾ ਸਮੇਤ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਬਲਿਹਾਰ ਸਿੰਘ ਸ਼ਮਸ਼ਪੁਰ, ਓ.ਬੀ.ਸੀ. ਸੈੱਲ ਦੇ ਪ੍ਰਧਾਨ ਨਰਿੰਦਰ ਲਾਲੀ ਨੇ ਪੰਜਾਬ ਸਰਕਾਰ ’ਤੇ ਨੌਜਵਾਨਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿਚ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿਰੁੱਧ ਪੁਲਿਸ ਕਾਰਵਾਈ ਕਰਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਚਾ ਧਾਂਦਲੀ ਕਰਨ ਵਾਲਿਆਂ ’ਤੇ ਹੋਣਾ ਚਾਹੀਦਾ ਹੈ ਕਿ ਨਾ ਕਿ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ’ਤੇ। ਉਨ੍ਹਾਂ ਕਿਹਾ ਕਿ ਪੀ.ਸੀ.ਐੱਸ. ਦੀ ਪ੍ਰੀਖਿਆ ਵਿਚ ਕਥਿਤ ਧਾਂਦਲੀਆਂ ਦੇ ਮਾਮਲੇ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਅਤੇ ਇਨ੍ਹਾਂ ਵਿਦਿਆਰਥੀਆਂ ਦੀ ਆਵਾਜ਼ ਨਾਲ ਆਵਾਜ਼ ਮਿਲਾਉਂਦਿਆਂ ਯੂਥ ਕਾਂਗਰਸ ਦੇ ਆਗੂਆਂ ਨੇ ਵੀ ਪੀ.ਪੀ.ਐੱਸ.ਸੀ. ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਸੀ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣ ਵਾਲੇ ਪੰਜਾਬ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਰਸ਼ਦੀਪ ਸਿੰਘ ਵਿਰੁੱਧ ਕੀਤੀ ਗਈ ਪੁਲਿਸ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਨੌਜਵਾਨਾਂ ਨੂੰ ਆਪਣੇ ਹੱਕਾਂ ਦੀ ਗੱਲ ਕਰਨ ਦੀ ਵੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ। ਲੋਕਤੰਤਰੀ ਵਿਵਸਥਾ ਵਿਚ ਹਰ ਨਾਗਰਿਕ ਨੂੰ ਆਪਣੀਆਂ ਮੰਗਾਂ ਲਈ ਰੋਸ ਪ੍ਰਗਟਾਉਣ ਅਤੇ ਸਰਕਾਰ ਤੋਂ ਜਵਾਬ ਮੰਗਣ ਦਾ ਅਧਿਕਾਰ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰੇ, ਨਾ ਕਿ ਉਨ੍ਹਾਂ ਦੀ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਪੁਲਿਸ ਕਾਰਵਾਈ ਕਰੇ। ਬਲਿਹਾਰ ਸਿੰਘ ਸ਼ਮਸ਼ਪੁਰ ਨੇ ਮੰਗ ਕੀਤੀ ਕਿ ਯੂਥ ਕਾਂਗਰਸ ਦੇ ਸਾਰੇ ਆਗੂਆਂ ਵਿਰੁੱਧ ਦਰਜ ਕੀਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਗੰਭੀਰਤਾ ਨਾਲ ਨਿਪਟਾਰਾ ਕੀਤਾ ਜਾਵੇ।
ਪਿਛਲੀ ਖ਼ਬਰ ਜਸਪਾਲ ਸਿੰਘ ਢਿੱਲੋਂ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।