20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਮਾਜ ਸੇਵਿਕਾ ਨੀਲਮ ਵਰਮਾ ਵਲੋਂ ਆਪਣੇ ਬੇਟੇ ਦੀ ਯਾਦ ਵਿਚ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਤੇ ਬੂਟ ਤਕਸੀਮ

ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਮਾਜ ਸੇਵਿਕਾ ਨੀਲਮ ਵਰਮਾ ਵੱਲੋਂ ਆਪਣੇ ਬੇਟੇ ਅਭਿਨਵ ਦੀ ਯਾਦ ਵਿੱਚ ਸਥਾਨਕ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਲੋੜਵੰਦ 50 ਵਿਦਿਆਰਥੀਆਂ ਨੂੰ ਗਰਮ ਕੋਟੀਆਂ ਅਤੇ ਬੂਟ ਵੰਡੇ ਗਏ।

ਅਜੀਤ ਡੈਸਕ 21-11-2026
ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਮਾਜ ਸੇਵਿਕਾ ਨੀਲਮ ਵਰਮਾ ਵੱਲੋਂ ਆਪਣੇ ਬੇਟੇ ਅਭਿਨਵ ਦੀ ਯਾਦ ਵਿੱਚ ਸਥਾਨਕ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਲੋੜਵੰਦ 50 ਵਿਦਿਆਰਥੀਆਂ ਨੂੰ ਗਰਮ ਕੋਟੀਆਂ ਅਤੇ ਬੂਟ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸਮਾਜ ਸੇਵਿਕਾ ਨੀਲਮ ਵਰਮਾ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਸਮਾਜ ਦੇ ਸਮਰੱਥ ਵਿਅਕਤੀਆਂ ਅਤੇ ਹੋਰ ਧਾਰਮਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਲੋੜਵੰਦ ਬੱਚਿਆਂ ਦੀ ਪੜ੍ਹਾਈ ਤੇ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਅਜਿਹੇ ਉਪਰਾਲੇ ਅੱਗੇ ਤੋਂ ਵੀ ਜਾਰੀ ਰਹਿਣਗੇ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਉਪਰੰਤ ਸਕੂਲ ਦੇ ਪ੍ਰਿੰਸੀਪਲ ਅਸ਼ਵਨੀ ਮਦਾਨ, ਸਕੂਲ ਪ੍ਰਬੰਧਕਾਂ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰ ਵਿਕਾਸ ਮਿੱਤਲ, ਲਲਿਤ ਸ਼ਰਮਾ ਵੱਲੋਂ ਨੀਲਮ ਵਰਮਾ ਦੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮਾਜ ਸੇਵਿਕਾ ਨੀਲਮ ਵਰਮਾ ਦੇ ਪਰਿਵਾਰਿਕ ਮੈਂਬਰ ਪਾਰਿਕ ਸਾਲਦੀ, ਸੁਧਾ ਜੋਹਰ, ਵੰਦਨਾ, ਅਨੂਪਰੀਆ, ਤੋ ਇਲਾਵਾ ਸੰਜੇ ਢਿੰਗਰਾ, ਉਮੇਸ਼ ਕੁਮਾਰ ਗਰਗ ਅਤੇ ਸਕੂਲ ਦਾ ਸਮੂਹ ਸਟਾਫ਼ ਅਤੇ ਪ੍ਰੀਸ਼ਦ ਦੇ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਵ. ਪਰਮਿੰਦਰ ਕੌਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨੂੰ ਅਗਲੀ ਖ਼ਬਰ ‘ਮਿਸ਼ਨ 2027 ਆ ਰਹੀ ਹੈ ਕਾਂਗਰਸ’ ਤਹਿਤ ਮੋਹਿਤ ਮੋਹਿੰਦਰਾ ਵਲੋਂ ਮੰਡਲਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਮੰਡਲ ਅਜਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।