22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਮਾਣਾ ਤੋਂ ਵੱਡਾ ਜਥਾ ਰਵਾਨਾ

ਸਮਾਣਾ, 21 ਨਵੰਬਰ (ਸਾਹਿਬ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਜੱਥੇ ਦੀ ਅਗਵਾਈ ਪਾਰਟੀ ਦੇ ਹਲਕਾ ਸਮਾਣਾ ਆਗੂ ਭਾਈ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾਂ ਨੇ ਕੀਤੀ।

ਅਜੀਤ ਡੈਸਕ 22-11-2026
ਸਮਾਣਾ, 21 ਨਵੰਬਰ (ਸਾਹਿਬ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਜੱਥੇ ਦੀ ਅਗਵਾਈ ਪਾਰਟੀ ਦੇ ਹਲਕਾ ਸਮਾਣਾ ਆਗੂ ਭਾਈ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾਂ ਨੇ ਕੀਤੀ। ਇਸ ਮੌਕੇ ਭਾਈ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾਂ ਨੇ ਕਿਹਾ ਕਿ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਅਤੇ ਦੁੱਖ ਦੀ ਇਸ ਘੜੀ ਵਿਚ ਉਹ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨਾ ਉਨ੍ਹਾਂ ਦਾ ਫਰਜ਼ ਹੈ। ਜੱਥੇ ਵਿੱਚ ਪਰਮਜੀਤ ਸਿੰਘ ਖ਼ਾਨਪੁਰ, ਹਰਦੀਪ ਸਿੰਘ, ਜੁਝਾਰ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਲਡਨ ਏਰਾ ਸਕੂਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਧੂਮਧਾਮ ਨਾਲ ਸੰਪੰਨ ਅਗਲੀ ਖ਼ਬਰ 25 ਗ੍ਰਾਮ ਨਸ਼ੀਲੇ ਪਾਊਡਰ ਸਣੇ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।