ਗੋਲਡਨ ਏਰਾ ਸਕੂਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਧੂਮਧਾਮ ਨਾਲ ਸੰਪੰਨ
ਭਾਦਸੋਂ, 21 ਨਵੰਬਰ (ਗੁਰਬਖਸ ਸਿੰਘ ਵੜੈਚ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਏਰਾ ਸਕੂਲ, ਦਿੱਤੂਪੁਰ ਜੱਟਾਂ ਵਿਖੇ ਦੋ ਦਿਨਾ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਨਵੇਂ ਬਣੇ ਅਤਿ-ਆਧੁਨਿਕ ਆਡੀਟੋਰੀਅਮ ਟੈਗੋਰ ਹਾਲ ਵਿਖੇ ਕਰਵਾਇਆ ਗਿਆ।
ਭਾਦਸੋਂ, 21 ਨਵੰਬਰ (ਗੁਰਬਖਸ ਸਿੰਘ ਵੜੈਚ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਏਰਾ ਸਕੂਲ, ਦਿੱਤੂਪੁਰ ਜੱਟਾਂ ਵਿਖੇ ਦੋ ਦਿਨਾ ਸਾਲਾਨਾ ਸਮਾਗਮ ‘ਲਿਟਲ ਫੁੱਟਸਟੈਪਸ’ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਨਵੇਂ ਬਣੇ ਅਤਿ-ਆਧੁਨਿਕ ਆਡੀਟੋਰੀਅਮ ਟੈਗੋਰ ਹਾਲ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਬੱਚਿਆਂ ਨੇ ਭਾਗ ਲਿਆ। ਸਮਾਗਮ ’ਚ ਬੱਚਿਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਉਨ੍ਹਾਂ ਲਈ ਵੀ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਜੇਤੂ ਰਹੇ ਮਾਪਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਵਿਕਾਸ ਸੇਠ ਅਤੇ ਪ੍ਰਿੰਸੀਪਲ ਸੂਮੀਰਾ ਸ਼ਰਮਾ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਛੁਪੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਸੂਮੀਰਾ ਸ਼ਰਮਾ ਨੇ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਦੇ ਨਵੇਂ ਬਣੇ ਆਡੀਟੋਰੀਅਮ ਅਤੇ ਨਵੇਂ ਸਵਿਮਿੰਗ ਪੂਲ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਸਿਰਜਣਾਤਮਕ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਹੋਰ ਸ਼ਾਨਦਾਰ ਸਮਾਗਮ ਅਤੇ ਗਤੀਵਿਧੀਆਂ ਕਰਵਾਉਣ ਦਾ ਭਰੋਸਾ ਦਿੱਤਾ।