22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਾਲੀਬਾਲ ਮੁਕਾਬਲੇ ਵਿਚ ਡਾ. ਬੀ. ਐੱਸ. ਸੰਧੂ ਸਕੂਲ ਦੀ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਵੀਗੜ 21 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

ਅਜੀਤ ਡੈਸਕ 22-11-2026
ਦੇਵੀਗੜ 21 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀ ਵਾਲੀਬਾਲ ਟੀਮ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਮੇਰਾ ਯੁਵਾ ਭਾਰਤ, ਪਟਿਆਲਾ , ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਮੁਹਿੰਮ ਤਹਿਤ ਕਰਵਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣਾ ਹੈ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ , ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਾਂਝੇ ਤੌਰ ’ਤੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਅਤੇ ਕੋਚ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁਕਾਬਲੇ ਦੌਰਾਨ ਸਕੂਲ ਦੀ ਟੀਮ ਨੇ ਸ਼ਾਨਦਾਰ ਤਾਲਮੇਲ, ਖੇਡ ਕੁਸ਼ਲਤਾ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਖੇਡਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਮੋਹਿਤ ਮੋਹਿੰਦਰਾ ਨੇ ਕੀਤੀ ਕੁਲਵੰਤ ਲਾਡੀ ਦੀ ਅਗਵਾਈ ’ਚ ਹਿਆਣਾ ਕਲਾਂ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਵਿਚ ਕੀਤੀ ਗਈ ਫਰੈਸ਼ਰ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।