22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੰਡੀਆਂ ’ਚ ਸਰਕਾਰੀ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ-ਹਰਮੀਤ ਸਿਘ ਪਠਾਣਮਾਜਰਾ

ਭੁੱਨਰਹੇੜੀ, 21 ਨਵੰਬਰ (ਧਨਵੰਤ ਸਿੰਘ)-ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਸਨੌਰ ਹਲਕੇ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਰਕਾਰ ਨੂੰ ਤੁਰੰਤ ਢੁਕਵੇਂ ਪ੍ਰਬੰਧ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਾ ਹੋਣ ਅਤੇ ਫ਼ਸਲ ਰੁਲਣ ਪਿੱਛੇ ਸਰਕਾਰ ਦੇ ਅਗਾਊਂ ਪ੍ਰਬੰਧਾਂ ਦੀ ਘਾਟ ਸਪੱਸ਼ਟ ਨਜ਼ਰ ਆ ਰਹੀ ਹੈ।

ਅਜੀਤ ਡੈਸਕ 22-11-2026
ਭੁੱਨਰਹੇੜੀ, 21 ਨਵੰਬਰ (ਧਨਵੰਤ ਸਿੰਘ)-ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਸਨੌਰ ਹਲਕੇ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਰਕਾਰ ਨੂੰ ਤੁਰੰਤ ਢੁਕਵੇਂ ਪ੍ਰਬੰਧ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਾ ਹੋਣ ਅਤੇ ਫ਼ਸਲ ਰੁਲਣ ਪਿੱਛੇ ਸਰਕਾਰ ਦੇ ਅਗਾਊਂ ਪ੍ਰਬੰਧਾਂ ਦੀ ਘਾਟ ਸਪੱਸ਼ਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ਦਾ ਝਾੜ ਵਧਿਆ ਹੈ। ਇਸ ਤੋਂ ਇਲਾਵਾ ਬਾਸਮਤੀ ਦੀ ਕਾਸ਼ਤ ਘੱਟ ਹੋਣ ਅਤੇ ਕਿਸਾਨਾਂ ਵਲੋਂ ਪੀ.ਆਰ. ਕਿਸਮ ਦੇ ਝੋਨੇ ਦੀ ਵੱਧ ਬਿਜਾਈ ਕੀਤੇ ਜਾਣ ਕਾਰਨ ਮੰਡੀਆਂ ਵਿਚ ਪੀ.ਆਰ. ਝੋਨੇ ਦੀ ਆਮਦ ਵਧ ਗਈ ਹੈ। ਦੂਜੇ ਪਾਸੇ ਸਰਕਾਰ ਵਲੋਂ ਨਿਰਧਾਰਤ ਖਰੀਦ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਖਰੀਦ ਸੰਬੰਧੀ ਲਾਈਆਂ ਜਾ ਰਹੀਆਂ ਪਾਬੰਦੀਆਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪਠਾਣ ਮਾਜਰਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਖ਼ਾਸ ਕਰਕੇ ਸਰਹੱਦੀ ਖੇਤਰਾਂ ਨਾਲ ਲੱਗਦੇ ਇਲਾਕਿਆਂ ਵਿਚ , ਪਹਿਲਾਂ ਆਪਣੀ ਫ਼ਸਲ ਵੇਚਣ ਲਈ ਗੁਆਂਢੀ ਸੂਬੇ ਹਰਿਆਣਾ ਦੀਆਂ ਮੰਡੀਆਂ ਵਿਚ ਵੀ ਜਾਂਦੇ ਰਹੇ ਹਨ ਪਰ ਪਛਾਣ ਅਤੇ ਹੋਰ ਸ਼ਰਤਾਂ ਸਖ਼ਤ ਕੀਤੇ ਜਾਣ ਦੇ ਨਾਲ ਪੰਜਾਬ ਦੇ ਝੋਨੇ ਦੀ ਹਰਿਆਣਾ ਵਿਚ ਫਸਲ ਲੈਜਾਣ ਉਪਰ ਰੋਕ ਲੱਗੀ ਹੋਣ ਕਾਰਨ ਹੁਣ ਫ਼ਸਲ ਦੀ ਆਮਦ ਦਾ ਵਧੇਰੇ ਦਬਾਅ ਪੰਜਾਬ ਦੀਆਂ ਮੰਡੀਆਂ ’ਤੇ ਪੈ ਰਿਹਾ ਹੈ। ਅਜਿਹੇ ਹਾਲਾਤ ਵਿਚ ਪੰਜਾਬ ਸਰਕਾਰ ਵਲੋਂ ਖਰੀਦ ਕੋਟਾ ਵਧਾਉਣਾ ਚਾਹੀਦਾ ਸੀ ਪਰ ਕੋਟਾ ਪੂਰਾ ਹੋਣ ਦੀ ਗੱਲ ਆਖ ਕੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਰੋਕਣ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਲਈ ਮੁਸਕਿਲਾਂ ਦਰਪੇਸ਼ ਆ ਰਹੀਆਂ ਹਨ। ਮੰਡੀਆਂ ਵਿਚ ਪਈ ਫ਼ਸਲ ਦੀ ਸਮੇਂ ਸਿਰ ਖਰੀਦ, ਚੁਕਾਈ ਅਤੇ ਅਦਾਇਗੀ ਯਕੀਨੀ ਬਣਾਉਣ ਦੇ ਨਾਲ-ਨਾਲ ਖਰੀਦ ਸਬੰਧੀ ਲੋੜੀਂਦੀ ਹੱਦ ਵਿਚ ਵਾਧਾ ਕਰਨ ਲਈ ਵੀ ਕੇਂਦਰ ਅਤੇ ਸੂਬਾ ਸਰਕਾਰ ਦਾ ਢੁਕਵਾ ਤਾਲਮੇਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਮੌਕੇ ਗੁਰਪ੍ਰੀਤ ਸਿੰਘ ਗੁਰੀ, ਪ੍ਰਗਟ ਸਿੰਘ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਹਾਊਸਫੈਂਡ ਦੇ ਡਿਫਾਲਟਰ ਕਿਸਾਨਾਂ ਨੂੰ ਕਰਜਾ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਟ ਸਕੀਮ ਲਿਆਦੀ ਜਾਵੇ- ਗੁਰਜੀਤ ਸਿੰਘ ਉਪਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।