21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇੰਸਪੈਕਟਰ ਪਵਨ ਕੁਮਾਰ ਦਾ ਰੂਪਨਗਰ ਤੋਂ ਮੁਹਾਲੀ ਤਬਾਦਲਾ, ਬਲਵਿੰਦਰ ਸਿੰਘ ਨੇ ਸੰਭਾਲਿਆ ਸਿਟੀ ਥਾਣੇ ਦਾ ਚਾਰਜ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਆਉਂਦੀਆਂ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਤਹਿਤ ਥਾਣਾ ਸਿਟੀ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਪਵਨ ਕੁਮਾਰ ਦਾ ਤਬਾਦਲਾ ਮੁਹਾਲੀ ਜ਼ਿਲ੍ਹੇ ਵਿਚ ਹੋ ਗਿਆ ਹੈ, ਜਦਕਿ ਉਨ੍ਹਾਂ ਦੀ ਥਾਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਥਾਣਾ ਸਿਟੀ ਰੂਪਨਗਰ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬਲਵਿੰਦਰ ਸਿੰਘ ਇਸ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਵਿਚ ਤਾਇਨਾਤ ਸਨ।

ਨਵੇਂ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਸਿੰਘ 22-11-2026
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਆਉਂਦੀਆਂ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਤਹਿਤ ਥਾਣਾ ਸਿਟੀ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਪਵਨ ਕੁਮਾਰ ਦਾ ਤਬਾਦਲਾ ਮੁਹਾਲੀ ਜ਼ਿਲ੍ਹੇ ਵਿਚ ਹੋ ਗਿਆ ਹੈ, ਜਦਕਿ ਉਨ੍ਹਾਂ ਦੀ ਥਾਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਥਾਣਾ ਸਿਟੀ ਰੂਪਨਗਰ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬਲਵਿੰਦਰ ਸਿੰਘ ਇਸ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਵਿਚ ਤਾਇਨਾਤ ਸਨ। ਇੰਸਪੈਕਟਰ ਪਵਨ ਕੁਮਾਰ ਪਿਛਲੇ ਕਰੀਬ ਚਾਰ ਸਾਲਾਂ ਤੋਂ ਰੂਪਨਗਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਇਸ ਸਮੇਂ ਦੌਰਾਨ ਉਨ੍ਹਾਂ ਨੇ ਥਾਣਾ ਸਿਟੀ ਦੇ ਇੰਚਾਰਜ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਤੇ ਹੁਣ ਉਨ੍ਹਾਂ ਦਾ ਤਬਾਦਲਾ ਮੁਹਾਲੀ ਜ਼ਿਲ੍ਹੇ ਵਿਚ ਕੀਤਾ ਗਿਆ ਹੈ। ਉਥੇ ਉਨ੍ਹਾਂ ਨੂੰ ਨਵਾਂ ਥਾਣਾ ਅਲਾਟ ਕੀਤਾ ਜਾਣਾ ਬਾਕੀ ਹੈ। ਪੁਲਿਸ ਵਿਭਾਗ ਵਿਚ ਇਹ ਤਬਾਦਲੇ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕੀਤੇ ਜਾ ਰਹੇ ਹਨ। ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੀ ਵਿਭਾਗੀ ਪੱਧਰ ’ਤੇ ਹੋਰ ਤਬਦੀਲੀਆਂ ਅਤੇ ਨਵੀਆਂ ਤਾਇਨਾਤੀਆਂ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਥਤਾ ਸੰਕਲਪ ਯਾਤਰਾ ਅੱਜ ਅਗਲੀ ਖ਼ਬਰ ਪ੍ਰਭ ਆਸਰਾ ਵਿਖੇ ਦਾਖ਼ਲ ਵਿਜੇ ਕੁਮਾਰ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।