23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਰਾਜਪੁਰਾ, 22 ਨਵੰਬਰ (ਰਣਜੀਤ ਸਿੰਘ)-ਇੱਥੇ ਗੁਰਦਵਾਰਾ ਜੋਤ ਸਰੂਪ ਫੋਕਲ ਪੁਆਇੰਟ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ।

ਅਜੀਤ ਡੈਸਕ 23-11-2026
ਰਾਜਪੁਰਾ, 22 ਨਵੰਬਰ (ਰਣਜੀਤ ਸਿੰਘ)-ਇੱਥੇ ਗੁਰਦਵਾਰਾ ਜੋਤ ਸਰੂਪ ਫੋਕਲ ਪੁਆਇੰਟ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਨਗਰ ਕੀਰਤਨ ਦਾ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਸ਼ਬੇਗ ਸਿੰਘ ਸੰਧੂ ਨੇ ਦੱਸਿਆ ਕਿ ਇਹ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਗੁਰਦਵਾਰਾ ਸਾਹਿਬ ਜੋਤ ਸਰੂਪ ਫੋਕਲ ਪੁਆਇੰਟ ਤੋਂ ਨਾਰਨੋਲ ਕਾਲੋਨੀ, ਸਤਿਕਾਰ ਵਿਹਾਰ, ਫੋਕਲ ਪੁਆਇੰਟ, ਆਫ਼ੀਸਰ ਕਮੇਟੀ ਮਹਿੰਦਰ ਕਾਲੋਨੀ ਤੋ ਹੁੰਦਾ ਹੋਇਆ ਗੁਰਦਵਾਰਾ ਸਾਹਿਬ ਵਿਚ ਸਮਾਪਤ ਹੋਇਆ। ਸੰਗਤਾਂ ਸਤਿਨਾਮ ਵਾਹਿਗੁਰੂ ਦੇ ਜਾਪ ਕਰ ਰਹੀਆਂ ਸਨ। ਸੰਗਤਾਂ ਨੇ ਫਲਾਂ, ਦੁੱਧ ਅਤੇ ਮਠਿਆਈਆਂ ਦੇ ਲੰਗਰ ਲਾਏ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ। ਇਸ ਮੌਕੇ ਹੋਰਨਾਂ ਸਮੇਤ ਜੀਵਨ ਸਿੰਘ, ਸੰਤ ਸਿੰਘ, ਕਰਮ ਸਿੰਘ, ਦਾਰਾ ਸਿੰਘ, ਦਿਲਬਾਗ ਸਿੰਘ, ਅਮਰੀਕ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ, ਗੁਲਜ਼ਾਰ ਸਿੰਘ, ਕੁਲਜਿੰਦਰ ਸਿੰਘ, ਜਤਿੰਦਰਬੀਰ ਸਿੰਘ ਸੰਧੂ, ਸੁਖਵਿੰਦਰ ਸਿੰਘ ਅਤੇ ਹੋਰ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਨੂੰ ਸਜਾਏ ਜਾਣਗੇ-ਜਥੇਦਾਰ ਹਰਬੰਸ ਸਿੰਘ ਅਗਲੀ ਖ਼ਬਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ’ਚ ਵਿਦਿਆਰਥੀਆਂ ਨੂੰ ਜੈਕਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।