23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿੱਕੀ ਘਨੌਰ ਨੇ ਮੋਹੀ ਕਲਾਂ ’ਚ ‘ਖੁਸ਼ਹਾਲ ਪੰਜਾਬ’ ਰੈਲੀ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ

ਘਨੌਰ, 22 ਨਵੰਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੇ ਸੂਬਾ ਪੱਧਰੀ ‘ਖੁਸ਼ਹਾਲ ਪੰਜਾਬ’ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਘਨੌਰ ਦੇ ਪਿੰਡ ਮੋਹੀ ਕਲਾਂ ਵਿਖੇ ਮੀਟਿੰਗ ਕੀਤੀ ਗਈ। ਸਟੇਟ ਐਵਾਰਡੀ ਸਰਪੰਚ ਰਣਵੀਰ ਕੌਰ ਤੇ ਲੰਬੜਦਾਰ ਬਲਵੀਰ ਸਿੰਘ ਦੀ ਅਗਵਾਈ ਹੇਠ ਰੱਖੇ ਗਏ ਇਸ ਪ੍ਰੋਗਰਾਮ ’ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੋਹੀ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਾਈਸ ਚੇਅਰਮੈਨ ਵਿੱਕੀ ਘਨੌਰ ਤੇ ਨਾਲ ਸਰਪੰਚ ਰਣਵੀਰ ਕੌਰ। ਅਜੀਤ ਤਸਵੀਰ 23-11-2026
ਘਨੌਰ, 22 ਨਵੰਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੇ ਸੂਬਾ ਪੱਧਰੀ ‘ਖੁਸ਼ਹਾਲ ਪੰਜਾਬ’ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਘਨੌਰ ਦੇ ਪਿੰਡ ਮੋਹੀ ਕਲਾਂ ਵਿਖੇ ਮੀਟਿੰਗ ਕੀਤੀ ਗਈ। ਸਟੇਟ ਐਵਾਰਡੀ ਸਰਪੰਚ ਰਣਵੀਰ ਕੌਰ ਤੇ ਲੰਬੜਦਾਰ ਬਲਵੀਰ ਸਿੰਘ ਦੀ ਅਗਵਾਈ ਹੇਠ ਰੱਖੇ ਗਏ ਇਸ ਪ੍ਰੋਗਰਾਮ ’ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ਼ੰਭੂ ਬੈਲਟ ਦੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਕੀ ਘਨੌਰ ਨੇ ਕਿਹਾ ਕਿ ਸਾਲ 2012 ’ਚ 26 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਵਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਤੇ ਸਿੱਖਿਆ ਕ੍ਰਾਂਤੀ ਦੀ ਸੋਚ ਨਾਲ ਆਮ ਆਦਮੀ ਪਾਰਟੀ ਦੀ ਨੀਂਹ ਰੱਖੀ ਗਈ ਸੀ। ਪਾਰਟੀ ਦੇ ਇਸੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ‘ਖੁਸ਼ਹਾਲ ਪੰਜਾਬ’ ਰੈਲੀ ਰੱਖੀ ਗਈ ਹੈ, ਜਿਸ ’ਚ ਹਲਕਾ ਘਨੌਰ ਤੋਂ ਵੱਡੀ ਗਿਣਤੀ ’ਚ ਵਰਕਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ, ਬਿਜਲੀ ਸਪਲਾਈ ’ਚ ਸੁਧਾਰ ਤੇ ਬਜ਼ੁਰਗਾਂ ਲਈ ਤੀਰਥ ਯਾਤਰਾ ਸਕੀਮ ਵਰਗੇ ਲੋਕ-ਪੱਖੀ ਕੰਮਾਂ ਕਾਰਨ ਆਮ ਲੋਕ ਬੇਹੱਦ ਖੁਸ਼ ਹਨ। ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਆਲੋਚਕਾਂ ਦਾ ਕੰਮ ਸਿਰਫ਼ ਨੁਕਸ ਕੱਢਣਾ ਹੈ ਪਰ ਮਾਨ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਲੋਕ ਸੇਵਾ ’ਚ ਲੱਗੀ ਹੋਈ ਹੈ। ਇਸ ਦੌਰਾਨ ਵਿੱਕੀ ਘਨੌਰ ਨੇ ਪਿੰਡ ਵਾਸੀਆਂ ਨੂੰ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਸਰਪੰਚ ਰਣਵੀਰ ਕੌਰ ਵਲੋਂ ਪਿੰਡ ਦੇ ਹੈਲਥ ਸੈਂਟਰ ਦੀ ਚਾਰਦੀਵਾਰੀ ਤੇ ਰਸਤੇ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਦੀ ਮੰਗ ਰੱਖੀ ਗਈ ਸੀ। ਉਨ੍ਹਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਸ ਕਾਰਜ ਲਈ 13 ਲੱਖ 75 ਹਜ਼ਾਰ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਵਾ ਦਿੱਤੀ ਹੈ, ਜਿਸ ਦਾ ਟੈਂਡਰ ਅਗਲੇ ਇਕ-ਦੋ ਦਿਨਾਂ ’ਚ ਲੱਗ ਜਾਵੇਗਾ ਤੇ ਉਸਾਰੀ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ। ਸਰਪੰਚ ਰਣਵੀਰ ਕੌਰ ਨੇ ਵਿੱਕੀ ਘਨੌਰ ਤੇ ਮਾਨ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਤਿੰਨ-ਚਾਰ ਸਾਲਾਂ ਦੀ ਜੱਦੋ-ਜਹਿਦ ਤੋਂ ਬਾਅਦ ਤਿਆਰ ਹੋਏ ਹੈਲਥ ਸੈਂਟਰ ਦੀ ਬਾਹਰੀ ਚਾਰਦੀਵਾਰੀ, ਗੇਟ ਤੇ ਇੰਟਰਲਾਕ ਟਾਈਲਾਂ ਦਾ ਕੰਮ ਅਧੂਰਾ ਸੀ, ਜਿਸ ਨੂੰ ਪਹਿਲੀ ਹੀ ਅਰਜ਼ੀ ’ਤੇ ਗ੍ਰਾਂਟ ਮਨਜ਼ੂਰ ਕਰਵਾ ਕੇ ਪਿੰਡ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਛੱਪੜਾਂ ਦੇ ਨਵੀਨੀਕਰਨ ਤੇ 9 ਵੱਖ-ਵੱਖ ਥੀਮਾਂ ਤਹਿਤ ਵਿਕਾਸ ਕਾਰਜਾਂ ਬਦਲੇ ਮਾਨ ਸਰਕਾਰ ਵਲੋਂ ਮਿਲੇ ਸਟੇਟ ਐਵਾਰਡ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਲ ਸਿੰਘ ਹਰਪਾਲਪੁਰ, ਲੰਬੜਦਾਰ ਬਲਵੀਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਬੈਦਵਾਨ, ਹਰਮਨ ਅਲੀ ਮਾਜਰਾ, ਸਪੋਰਟਸ ਵੈਲਫੇਅਰ ਘਨੌਰ ਚੇਅਰਮੈਨ ਮਨਵੀਰ ਸਿੰਘ ਮਨੀ, ਕਮਲਜੀਤ ਵਿਸ਼ਿਸ਼ਟ, ਅਮਰ ਸਿੰਘ ਸੈਣੀ, ਸੂਬੇਦਾਰ ਕਰਮ ਸਿੰਘ, ਖੁਸ਼ਦੀਪ ਸਿੰਘ ਟਿੰਕੂ ਸਮੇਤ ਪੰਚਾਇਤ ਮੈਂਬਰ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਰਣਜੋਧ ਹਡਾਣਾ ਦੀ ਅਗਵਾਈ ਹੇਠ ਵੱਡੇ ਕਾਫ਼ਲੇ ਨੇ ਵਾਰਡ ਨੰਬਰ 15 ’ਚ ਕੀਤਾ ਜ਼ੋਰਦਾਰ ਚੋਣ ਪ੍ਰਚਾਰ ਵਾਰਡ ਵਾਸੀਆਂ ਨੇ ਪਰਵਿ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਨੂੰ ਸਜਾਏ ਜਾਣਗੇ-ਜਥੇਦਾਰ ਹਰਬੰਸ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।