23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਸਨਾਤਨ ਧਰਮ ਟਰੱਸਟ ਵੱਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ ਦਾ ਸੱਦਾ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੀ ਸਨਾਤਨ ਧਰਮ ਟਰੱਸਟ ਵਲੋਂ ਪ੍ਰਸਿੱਧ ਕਥਾਵਾਚਕ ਜੈ ਕਿਸ਼ੋਰੀ ਦੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਸੰਬੰਧੀ ਅੱਜ ਟਰੱਸਟ ਦੇ ਸਮੂਹ ਟਰੱਸਟੀਆਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਟਰੱਸਟ ਦੇ ਮੈਂਬਰਾਂ ਰਚਿਨ ਬਾਂਸਲ (ਰਿਚੀ ਡਕਾਲਾ), ਦਿਨੇਸ਼ ਅਗਰਵਾਲ, ਰਾਮ ਡਕਾਲਾ, ਸੁਮਿਤ ਗੋਇਲ, ਰਾਜਨ ਸਿੰਗਲਾ, ਮਹੇਸ਼ ਗੁਪਤਾ, ਹਿਤੇਸ਼ ਸਿੰਗਲਾ ਅਤੇ ਧਰਮਪਾਲ ਬਾਂਸਲ ਨੇ ਡੀ.

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੀ ਸਨਾਤਨ ਧਰਮ ਟਰੱਸਟ ਵਲੋਂ ਪ੍ਰਸਿੱਧ ਕਥਾਵਾਚਕ ਜੈ ਕਿਸ਼ੋਰੀ ਦੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਸੰਬੰਧੀ ਅੱਜ ਟਰੱਸਟ ਦੇ ਸਮੂਹ ਟਰੱਸਟੀਆਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਟਰੱਸਟ ਦੇ ਮੈਂਬਰਾਂ ਰਚਿਨ ਬਾਂਸਲ (ਰਿਚੀ ਡਕਾਲਾ), ਦਿਨੇਸ਼ ਅਗਰਵਾਲ, ਰਾਮ ਡਕਾਲਾ, ਸੁਮਿਤ ਗੋਇਲ, ਰਾਜਨ ਸਿੰਗਲਾ, ਮਹੇਸ਼ ਗੁਪਤਾ, ਹਿਤੇਸ਼ ਸਿੰਗਲਾ ਅਤੇ ਧਰਮਪਾਲ ਬਾਂਸਲ ਨੇ ਡੀ.ਸੀ. ਪਟਿਆਲਾ ਨੂੰ ਸਮਾਗਮ ਦੀ ਰੂਪ-ਰੇਖਾ ਅਤੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਨਾਤਨ ਧਰਮ ਟਰੱਸਟ ਦੇ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਗਮ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਰਣਬੀਰ ਸਿੰਘ ਡੀ.ਐੱਸ.ਪੀ. ਨੇ ਪਾਤੜਾਂ ਵਿਖੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।