2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਬਾਦਲ ਦੀ ਜਿੱਤ-ਪ੍ਰਦੀਪ ਜੋਸ਼ਨ
ਸਨੌਰ, 24 ਨਵੰਬਰ (ਸੋਖਲ)-ਭਾਜਪਾ ਤੇ ਅਕਾਲੀ ਦਲ ਬਾਦਲ ਦੇ ਗਠਜੋੜ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਕਿਹਾ ਕਿ ਪੰਜਾਬ ਵਿਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸਿਆਸੀ ਸਮੀਕਰਨਾਂ ਵਿਚ ਬਦਲਾਅ ਆਇਆ ਹੈ ਅਤੇ ਗਠਜੋੜ ਨੂੰ ਲੈ ਕੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਅਜੀਤ ਡੈਸਕ
25-11-2026