25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜੱਜ ਮਾਡਰਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਛੰਨਾ ਨੇੜੇ ਦੇਵੀਗੜ੍ਹ ਵਿਖੇ ਸਿੱਖ ਧਰਮ ਦੇ ਮੋਢੀ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਸ਼ਰਧਾਪੂਰਵਕ ਸ਼ਬਦ ਗਾਇਨ ਕੀਤਾ ਅਤੇ ਗੱਤਕੇ ਦੇ ਸ਼ਾਨਦਾਰ ਜੌਹਰ ਦਿਖਾ ਕੇ ਸਭ ਦਾ ਮਨ ਮੋਹ ਲਿਆ।

ਅਜੀਤ ਡੈਸਕ 25-11-2026
ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਛੰਨਾ ਨੇੜੇ ਦੇਵੀਗੜ੍ਹ ਵਿਖੇ ਸਿੱਖ ਧਰਮ ਦੇ ਮੋਢੀ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਸ਼ਰਧਾਪੂਰਵਕ ਸ਼ਬਦ ਗਾਇਨ ਕੀਤਾ ਅਤੇ ਗੱਤਕੇ ਦੇ ਸ਼ਾਨਦਾਰ ਜੌਹਰ ਦਿਖਾ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਐਮ.ਡੀ. ਸੰਤੋਖ ਸਿੰਘ ਅਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਵਿਚਾਰਧਾਰਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ, ਸੱਚ ਬੋਲਣ, ਇਮਾਨਦਾਰੀ ਨਾਲ ਕਿਰਤ ਕਰਨ, ਲੋੜਵੰਦਾਂ ਦੀ ਮਦਦ ਕਰਨ ਅਤੇ ਸਭ ਨਾਲ ਪਿਆਰ ਤੇ ਸਾਂਝ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਆਪਣੇ ਜੀਵਨ ਵਿਚ ਉਨ੍ਹਾਂ ਦੇ ਉਪਦੇਸ਼ਾਂ ਨੂੰ ਅਪਣਾਉਣਾ ਚਾਹੀਦਾ ਹੈ। ਅੰਤ ਵਿਚ ਸਕੂਲ ਦੇ ਐਮ.ਡੀ. ਅਤੇ ਪ੍ਰਿੰਸੀਪਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਸਮੁੱਚਾ ਸਮਾਗਮ ਸ਼ਰਧਾ, ਉਤਸ਼ਾਹ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਸੰਦੇਸ਼ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ’ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਿਆਸੀ ਤੌਰ ’ਤੇ ਮੁੜ ਤੋਂ ਹੋਏ ਇਕੱਠੇ-ਗੁਰਵਿੰਦਰ ਕਾਂਸਲ ਗੱਠਜੋੜ ਸਿੱਧੇ ਤੌਰ ’ਤੇ ‘ਆਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।