25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਕਰਮਜੀਤ ਸਿੰਘ ਦੇ ਡੀ.ਐਸ.ਪੀ. ਨਾਭਾ ਨਿਯੁਕਤ ਹੋਣ ‘ਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਿਵਾਸ ਵਿਖੇ ਵਿਸ਼ੇਸ਼ ਮੀਟਿੰਗ

ਨਾਭਾ, 24 ਨਵੰਬਰ (ਵਰਿੰਦਰ ਵਰਮਾ)-ਨਾਭਾ ਹਲਕੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਬਣਾਉਣ ਦੇ ਉਦੇਸ਼ ਨਾਲ ਅੱਜ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਿਵਾਸ ਸਥਾਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਿਕਰਮਜੀਤ ਸਿੰਘ ਦੇ ਨਵੇਂ ਡੀ.

ਅਜੀਤ ਡੈਸਕ 25-11-2026
ਨਾਭਾ, 24 ਨਵੰਬਰ (ਵਰਿੰਦਰ ਵਰਮਾ)-ਨਾਭਾ ਹਲਕੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਬਣਾਉਣ ਦੇ ਉਦੇਸ਼ ਨਾਲ ਅੱਜ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਿਵਾਸ ਸਥਾਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਿਕਰਮਜੀਤ ਸਿੰਘ ਦੇ ਨਵੇਂ ਡੀ.ਐਸ.ਪੀ. ਨਾਭਾ ਵਜੋਂ ਅਹੁਦਾ ਸੰਭਾਲਣ ‘ਤੇ ਰੱਖੀ ਗਈ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਨਵ-ਨਿਯੁਕਤ ਡੀ.ਐਸ.ਪੀ. ਵਿਕਰਮਜੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਮੀਟਿੰਗ ਦੌਰਾਨ ਹਲਕੇ ਦੀ ਸੁਰੱਖਿਆ, ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਆਮ ਲੋਕਾਂ ਦੀਆਂ ਪੁਲਿਸ ਨਾਲ ਸਬੰਧਤ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਡੀ.ਐਸ.ਪੀ. ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਨਾਭਾ ਪੁਲਿਸ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰੇਗੀ। ਇਸ ਦੌਰਾਨ ਡੀ.ਐਸ.ਪੀ. ਵਿਕਰਮਜੀਤ ਸਿੰਘ ਨੇ ਵੀ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖੀ ਜਾਵੇਗੀ, ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਹਰ ਨਾਗਰਿਕ ਨੂੰ ਪੁਲਿਸ ਥਾਣਿਆਂ ਵਿੱਚ ਬਣਦਾ ਮਾਣ-ਸਤਿਕਾਰ ਤੇ ਇਨਸਾਫ਼ ਮਿਲੇਗਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਮਨਪ੍ਰੀਤ ਸਿੰਘ ਧਾਰੋਕੀ, ਸਰਪੰਚ ਦਵਿੰਦਰ ਸਿੰਘ ਕਲਾਰਾ, ਵਾਈਸ ਚੇਅਰਮੈਨ ਬਲਾਕ ਸੰਮਤੀ ਨਾਭਾ ਭੁਪਿੰਦਰ ਸਿੰਘ ਕਲਰ ਮਾਜਰੀ, ਸੁਖਦੀਪ ਖਹਿਰਾ, ਸਿਮਰਨ ਅੜਕ ਚੌਹਾਨ, ਜਸਵੀਰ ਸਿੰਘ ਛਿੰਦਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜਸਪ੍ਰੀਤ ਸਿੰਘ ਲੱਕੀ ਚਾਵਲਾ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪ੍ਰਕਾਸ਼ ਉਤਸਵ ਦੀ ਖੁਸ਼ੀ ’ਚ ਪੰਜਾਬ ਸਿੱਖ ਕੌਂਸਲ ਪੰਜਾਬ ਵਲੋਂ ਮਹਾਨ ਅੰਮ੍ਰਿਤ ਸੰਚਾਰ ਸੰਬੰਧੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।