24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਦੇਵੀਗੜ 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

ਅਜੀਤ ਡੈਸਕ 25-11-2026
ਦੇਵੀਗੜ 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ‘ਤੇ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਸਟਾਫ਼ ਨੇ ਮਿਲ ਕੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ ਇਸ ਤੋਂ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਉਪਰੰਤ ਆਨੰਦ ਸਾਹਿਬ ਜੀ ਦੇ ਜਾਪ ਅਤੇ ਅਰਦਾਸ ਬੇਨਤੀ ਕੀਤੀ ਗਈ। ਵਿਦਿਆਰਥੀਆਂ ਨੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਮੂਲ ਸਿਧਾਂਤਾਂ ’ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਵੇਂ ਗੁਰੂ ਜੀ ਨੇ ਮਨੁੱਖਤਾ ਨੂੰ ਇੱਕਜੁੱਟਤਾ, ਸੱਚਾਈ ਅਤੇ ਸੇਵਾ ਦਾ ਸੰਦੇਸ਼ ਦਿੱਤਾ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਸਰਬੱਤ ਦੇ ਭਲੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦਾ ਹੈ ਅਤੇ ਇਹ ਪਵਿੱਤਰ ਦਿਹਾੜਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਗਿਆਨ ਦੀ ਰੌਸ਼ਨੀ ਨਾਲ ਹੀ ਸਮਾਜ ਵਿਚੋਂ ਭੇਦਭਾਵ ਅਤੇ ਅਗਿਆਨਤਾ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਗੁਰੂ ਜੀ ਦੇ ਆਦਰਸ਼ਾਂ ਅਨੁਸਾਰ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਦੇਣਾ ਵੀ ਹੈ। ਗੁਰੂ ਸਾਹਿਬ ਜੀ ਦਾ ਚਾਨਣ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਦਾ ਰਹੇਗਾ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਦੀਵਾਨ ਸਜਾਏ ਅਗਲੀ ਖ਼ਬਰ ਟੈਗੋਰ ਸਕੂਲ ’ਚ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।