26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹਲਕਾ ਸਨੌਰ ਅੰਦਰ ਪਿਹੋਵਾ-ਪਟਿਆਲਾ ਮੁੱਖ ਮਾਰਗ ਨਾਲ ਪੰਚਾਇਤ ਦੀ ਕਰੋੜਾਂ ਦੀ ਜਾਇਦਾਦ ਉੱਤੇ ਨਾਜਾਇਜ਼ ਕਬਜ਼ਾ

ਭੁੱਨਰਹੇੜੀ, 25 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਪਿੰਡ ਬਹਿਲ ਦੀ ਪੰਚਾਇਤੀ ਜ਼ਮੀਨ ’ਤੇ ਹੋ ਰਹੀ ਨਾਜਾਇਜ ਉਸਾਰੀ ਦਾ ਮਾਮਲਾ ਸਾਹਮਣੇ ਆਇਆ। ਪਿਹੋਵਾ-ਪਟਿਆਲਾ ਮੁੱਖ ਮਾਰਗ ’ਤੇ ਸਥਿਤ ਗ੍ਰਾਮ ਪੰਚਾਇਤ ਦੀ ਕਰੋੜਾਂ ਰੁਪਏ ਦੀ ਜਾਇਦਾਦ ’ਤੇ ਸੌ ਰੂਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ।

ਹਲਕਾ ਸਨੌਰ ਦੇ ਪਿੰਡ ਬਹਿਲ ਵਿਖੇ ਪਿਹੋਵਾ-ਪਟਿਆਲਾ ਮੁਖ ਮਾਰਗ ਨਾਲ ਲੱਗਦੀ ਪੰਚਾਇਤੀ ਜ਼ਮੀਨ ਵਿਚ ਬਣਾਈ ਜਾ ਰਹੀ ਦੁਕਾਨ ਦਾ ਦ੍ਰਿਸ਼। ਤਸਵੀਰ ਧਨਵੰਤ ਸਿੰਘ 26-11-2026
ਭੁੱਨਰਹੇੜੀ, 25 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਪਿੰਡ ਬਹਿਲ ਦੀ ਪੰਚਾਇਤੀ ਜ਼ਮੀਨ ’ਤੇ ਹੋ ਰਹੀ ਨਾਜਾਇਜ ਉਸਾਰੀ ਦਾ ਮਾਮਲਾ ਸਾਹਮਣੇ ਆਇਆ। ਪਿਹੋਵਾ-ਪਟਿਆਲਾ ਮੁੱਖ ਮਾਰਗ ’ਤੇ ਸਥਿਤ ਗ੍ਰਾਮ ਪੰਚਾਇਤ ਦੀ ਕਰੋੜਾਂ ਰੁਪਏ ਦੀ ਜਾਇਦਾਦ ’ਤੇ ਸੌ ਰੂਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਗ੍ਰਾਮ ਪੰਚਾਇਤ ਬਹਿਲ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੁੱਨਰਹੇੜੀ ਨੂੰ ਸਿ਼ਕਾਇਤ ਭੇਜ ਕੇ ਨਾਜਾਇਜ ਕਬਜਾ ਰੋਕਣ ਲਈ ਲਿਖਿਆ ਗਿਆ ਹੈ। ਜਾਣਕਾਰੀ ਅਨੁਸਾਰ ਪੰਚਾਇਤ ਸਕੱਤਰ ਹਰਵਿੰਦਰ ਸਿੰਘ ਵੱਲੋਂ ਉਸਾਰੀ ਰੋਕਣ ਲਈ ਕਹਿਣ ਦੇ ਬਾਵਜੂਦ ਦੁਕਾਨ ’ਤੇ ਲੈਂਟਰ ਪਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਸਰਪੰਚ ਜਸਵਿੰਦਰ ਕੌਰ ਦੇ ਪਤੀ ਜਸਦੇਵ ਸਿੰਘ ਜੱਸਾ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਟਿਆਲਾ ਦੇ ਧਿਆਨ ਵਿਚ ਮਾਮਲਾ ਲਿਆਂਦਾ ਹੈ।ਇਸੇ ਦੌਰਾਨ ਗ੍ਰਾਮ ਪੰਚਾਇਤ ਬਹਿਲ ਨੇ ਮਤਾ ਪਾਸ ਕਰਕੇ ਬੀਡੀਪੀਓ ਭੁੱਨਰਹੇੜੀ ਨੂੰ ਮਾਮਲੇ ਵਿਚ ਲੋੜੀਂਦੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਲਿਖਿਆ ਹੈ। ਇਸ ਮਾਮਲੇ ਵਿਚ ਮੁੱਖ ਸਵਾਲ ਇਹ ਹੈ, ਕਿ ਸੰਬੰਧਤ ਜ਼ਮੀਨ ’ਤੇ ਹੋ ਰਹੀ ਉਸਾਰੀ ਕਿਸ ਦੀ ਸ਼ਹਿ ’ਤੇ ਹੋ ਰਹੀ। ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਤੱਥ ਜਨਤਕ ਸਾਹਮਣੇ ਲਿਆਉਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਚਾਇਤੀ ਜਾਇਦਾਦ ਦੀ ਸੁਰੱਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਣੀ ਚਾਹੀਦੀ। ਤੁਰੰਤ ਨਾਜਾਇਸ ਕਬਜਾ ਹਟਾਉਣਾ ਚਾਹੀਦਾ ਹੈ। ਹੁਣ ਦੇਖਣਾ ਹੋਵੇਗਾ ਕਿ ਬੀਡੀਪੀਓ ਭੁੱਨਰਹੇੜੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤ ਦੇ ਮਤੇ ਅਤੇ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀ ਕਾਰਵਾਈ ਕਿੰਨੀ ਕੁ ਹੁੰਦੀ ਹੈ। ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਸ਼ਨੀਲ ਨੇ ਫੋਨ ’ਤੇ ਦੱਸਿਆਂ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਆ ਚੁੱਕਿਆ ਹੈ। ਡੀ.ਡੀ.ਪੀ.ਓ. ਪਟਿਆਲਾ ਰਾਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੰਜਾਬ ’ਚ ‘ਆਪ’ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ, ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਪਾਰਟੀ-ਪਰਗਟ ਸਿੰਘ ਅਗਲੀ ਖ਼ਬਰ ‘ਆਪ’ ਨੂੰ ਹਲਕਾ ਸਨੌਰ ’ਚ ਵੱਡਾ ਸਿਆਸੀ ਝਟਕਾ ਸਰਪੰਚ ਕਿਰਪਾਲ ਸਿੰਘ ਅਸਰਪੁਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।