26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ਰਾਬ ਪਿਲਾਉਣ ਸੰਬੰਧੀ ਪਰਮਿਸ਼ਨ ਹੋਣ ਸੰਬੰਧੀ ਮਾਰਕੀਟ ਕਮੇਟੀ ਨੇ ਲਿਖਿਆ ਪੱਤਰ

ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਇਥੋਂ ਦੀ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਉਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰੇਆਮ ਸ਼ਰਾਬ ਪਿਲਾਈ ਜਾਂਦੀ ਹੈ ਪਰ ਇਸ ਸੰਬੰਧੀ ਪਰਮਿਸ਼ਨ ਹੈ ਜਾਂ ਨਹੀ ਲਿਖਤੀ ਤੌਰ ’ਤੇ ਜਾਣਕਾਰੀ ਦੇਣ ਸੰਬੰਧੀ ਮਾਰਕੀਟ ਕਮੇਟੀ ਨੇ ਐਕਸਾਇਜ ਵਿਭਾਗ ਨੂੰ ਪੱਤਰ ਲਿਖਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਇਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰਾਬ ਪਿਲਾਈ ਜਾਂਦੀ ਹੈ।

ਅਜੀਤ ਡੈਸਕ 26-11-2026
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਇਥੋਂ ਦੀ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਉਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰੇਆਮ ਸ਼ਰਾਬ ਪਿਲਾਈ ਜਾਂਦੀ ਹੈ ਪਰ ਇਸ ਸੰਬੰਧੀ ਪਰਮਿਸ਼ਨ ਹੈ ਜਾਂ ਨਹੀ ਲਿਖਤੀ ਤੌਰ ’ਤੇ ਜਾਣਕਾਰੀ ਦੇਣ ਸੰਬੰਧੀ ਮਾਰਕੀਟ ਕਮੇਟੀ ਨੇ ਐਕਸਾਇਜ ਵਿਭਾਗ ਨੂੰ ਪੱਤਰ ਲਿਖਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੀ ਹਦੂਦ ਦੇ ਅੰਦਰ ਕਈ ਹੋਟਲ ਖੁੱਲ੍ਹੇ ਹੋਏ ਹਨ ਅਤੇ ਇਨ੍ਹਾਂ ਵਿਚੋਂ ਕਈਆਂ ਥਾਵਾਂ ’ਤੇ ਸ਼ਰਾਬ ਪਿਲਾਈ ਜਾਂਦੀ ਹੈ। ਇਸ ਸੰਬੰਧੀ ਮਾਰਕੀਟ ਕਮੇਟੀ ਨੇ ਐਕਸਾਇਜ ਵਿਭਾਗ ਨੂੰ ਪੱਤਰ ਲਿਖ ਕੇ ਜਾਣਕਾਰੀ ਮੰਗੀ ਗਈ ਸੀ। ਧਮੋਲੀ ਨੇ ਦੱਸਿਆ ਕਿ ਮੁੜ ਤੋਂ ਪੱਤਰ ਲਿਖ ਕੇ ਜਾਣਕਾਰੀ ਦੇਣ ਲਈ ਕਿਹਾ ਗਿਆ। ਵਿਭਾਗ ਵੱਲੋਂ ਫਿਰ ਤੋਂ ਜਾਣਕਾਰੀ ਮੰਗੀ ਗਈ ਹੈ ਕਿ ਇਨ੍ਹਾਂ ਵਿਚੋਂ ਕਿਸ ਕਿਹਨਾਂ ਨੇ ਬਾਰ ਚਲਾਉਣ ਦੀ ਇਜ਼ਾਜਤ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਰਮਿਸ਼ਨ ਲਈ ਹੋਈ ਹੈ ਤਾਂ ਇਸ ਸੰਬੰਧੀ ਜਾਣਕਾਰੀ ਦਿੱਤੀ ਜਾਵੇ। ਚੇਅਰਮੈਨ ਨੇ ਕਿਹਾ ਕਿ ਜੇਕਰ ਕਿਸੇ ਨੇ ਪਰਮਿਸ਼ਨ ਨਹੀਂ ਲਈ ਹੋਈ ਤਾਂ ਉਸ ਦੇ ਵਿਰੁਧ ਕਾਰਵਾਈ ਕੀਤੀ ਜਾਵੇ ਅਤੇ ਜਾਣਕਾਰੀ ਮਾਰਕੀਟ ਕਮੇਟੀ ਦੇ ਦਫਤਰ ਵਿਚ ਭੇਜੀ ਜਾਵੇ।
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਆਈ. ਏ. ਐਸ. ਅਧਿਕਾਰੀ ਡਾ. ਸੇਨੂੰ ਦੁੱਗਲ, ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਪੰਜਾਬ ’ਚ ‘ਆਪ’ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ, ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਪਾਰਟੀ-ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।