26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਸੂਬੇ ਦੀ ਤਰੱਕੀ ਲਈ ਲਾਹੇਬੰਦ ਸਾਬਤ ਹੋਵੇਗਾ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਹਲਕਾ ਸਨੌਰ ਦੀ ਸੀਟ ਅਕਾਲੀ ਦਲ ਦੇ ਹਿੱਸੇ ਆਉਣ ਦਾ ਪ੍ਰਗਟਾਇਆ ਭਰੋਸਾ

ਦੇਵੀਗੜ੍ਹ, 25 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਨਾਜ ਮੰਡੀ ਦੇਵੀਗੜ੍ਹ ਵਿਖੇ ਅਕਾਲੀ ਆਗੂ ਵੀਬਿਕਰਮ ਸਿੰਘ ਫਰੀਦਪੁਰ ਦੇ ਦਫ਼ਤਰ ਵਿਖੇ ਪਹੁੰਚ ਕੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ।

ਅਨਾਜ ਮੰਡੀ ਦੇਵੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ। ਤਸਵੀਰ : ਮੌਜੀ ਦੇਵੀਗੜ੍ਹ 26-11-2026
ਦੇਵੀਗੜ੍ਹ, 25 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਨਾਜ ਮੰਡੀ ਦੇਵੀਗੜ੍ਹ ਵਿਖੇ ਅਕਾਲੀ ਆਗੂ ਵੀਬਿਕਰਮ ਸਿੰਘ ਫਰੀਦਪੁਰ ਦੇ ਦਫ਼ਤਰ ਵਿਖੇ ਪਹੁੰਚ ਕੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਝੋਨੇ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਏ ਗਠਬੰਧਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਇਆ ਅਕਾਲੀ-ਭਾਜਪਾ ਗਠਬੰਧਨ ਸੂਬੇ ਲਈ ਬੇਹੱਦ ਲਾਹੇਬੰਦ ਹੈ, ਕਿਉਂਕਿ ਪੰਜਾਬ ਦਾ ਅਸਲ ਵਿਕਾਸ ਹਮੇਸ਼ਾ ਇਸੇ ਗਠਬੰਧਨ ਦੀ ਸਰਕਾਰ ਸਮੇਂ ਹੀ ਹੋਇਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਭਾਰੀ ਮੰਦਹਾਲੀ ਵਿਚੋਂ ਗੁਜ਼ਰ ਰਿਹਾ ਹੈ, ਜਿਸ ਨੂੰ ਬਾਹਰ ਕੱਢਣ ਦੀ ਲੋੜ ਮਹਿਸੂਸ ਕਰਦਿਆਂ ਭਾਜਪਾ ਨੇ ਏਕਤਾ ’ਤੇ ਜ਼ੋਰ ਦਿੱਤਾ ਅਤੇ ਇਹ ਗਠਬੰਧਨ ਸਿਰੇ ਚੜ੍ਹਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਗਠਬੰਧਨ ਨਾਲ ਸੂਬੇ ਵਿਚ ਸੱਤਾ ਪਰਿਵਰਤਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਸਰਕਾਰ ਬਣਨ ’ਤੇ ਮੌਜੂਦਾ ਸਰਕਾਰ ਦੀ ਝੂਠ ਦੀ ਦੁਕਾਨ ਪੱਕੇ ਤੌਰ ’ਤੇ ਬੰਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਪੰਜਾਬ ਭਰ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਲੋਕਾਂ ਵਲੋਂ ਲੱਡੂ ਵੰਡੇ ਜਾ ਰਹੇ ਹਨ। ਗਠਬੰਧਨ ਤਹਿਤ ਸੀਟਾਂ ਦੀ ਵੰਡ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਜਲਦੀ ਹੀ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਹਲਕਾ ਸਨੌਰ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਹੀ ਆਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਵੋਟਰਾਂ ’ਤੇ ਉਨ੍ਹਾਂ ਨੂੰ ਹਮੇਸ਼ਾ ਮਾਣ ਰਿਹਾ ਹੈ ਅਤੇ ਇੱਥੋਂ ਦੇ ਲੋਕ ਇਹ ਸੀਟ ਜਿੱਤ ਕੇ ਅਕਾਲੀ-ਭਾਜਪਾ ਗਠਬੰਧਨ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਬਿਕਰਮ ਸਿੰਘ ਫਰੀਦਪੁਰ, ਸਵਰਨ ਸਿੰਘ ਰਨਵਾਂ, ਜੈ ਕਿਸ਼ਨ ਮਸੀਂਗਣ, ਗਣੇਸ਼ੀ ਲਾਲ, ਤਰਲੋਕ ਸਿੰਘ ਹਾਜੀਪੁਰ, ਪੂਰਨ ਚੰਦ, ਸਿਰੀ ਰਾਮ ਗੁਪਤਾ, ਅਮਿਤ ਬਧਵਾਰ, ਪ੍ਰਗਟ ਸਿੰਘ ਮਸੀਂਗਣ, ਬਿਕਰਮ ਬੁੱਧਵਾਰ, ਜਗਦੀਸ਼ ਕੁਮਾਰ, ਸ਼ਾਮ ਲਾਲ, ਅਮਿਤ ਗੁਪਤਾ, ਅਰਵਿੰਦ ਕੁਮਾਰ, ਨਰੇਸ਼ ਕੁਮਾਰ, ਪਲਵਿੰਦਰ ਸਿੰਘ, ਗੁਰਮੁੱਖ ਸਿੰਘ ਸੁਹਾਗਹੇੜੀ ਅਤੇ ਕੁਲਵੰਤ ਸਿੰਘ ਫਰੀਦਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 12 ਦਸੰਬਰ ਨੂੰ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਲੱਗੇਗੀ ਕੌਮੀ ਲੋਕ ਅਦਾਲਤ ਅਗਲੀ ਖ਼ਬਰ ਰਤਨ ਨਗਰ ਜੀ ਬਲਾਕ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਿਲਿਆ ਵੱਡਾ ਹੁੰਗਾਰਾ, ਵੱਡੀ ਗਿਣਤੀ ’ਚ ਲੋਕ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।