26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੇ ਵਿਕਾਸ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਕਾਲੀ ਭਾਜਪਾ ਗੱਠਜੋੜ ਇਕ ਮਜ਼ਬੂਤ ਸਾਂਝੀ ਸੋਚ-ਸਵਰਨ ਸਿੰਘ ਸ਼ਿਵਦਾਸਪੁਰ, ਪ੍ਰਦੀਪ ਸਿੰਘ ਕਲੌੜ

ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੇ ਵਿਕਾਸ ਅਮਨ-ਸ਼ਾਂਤੀ ਭਾਈਚਾਰਕ ਸਾਂਝ ਅਤੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਭਾਜਪਾ ਗੱਠਜੋੜ ਇਕ ਮਜ਼ਬੂਤ ਗੱਠਜੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਅਤੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਗੱਲਬਾਤ ਕਰਦੇ ਹੋਏ ਕੀਤਾ ।

ਅਜੀਤ ਡੈਸਕ 26-11-2026
ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੇ ਵਿਕਾਸ ਅਮਨ-ਸ਼ਾਂਤੀ ਭਾਈਚਾਰਕ ਸਾਂਝ ਅਤੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਭਾਜਪਾ ਗੱਠਜੋੜ ਇਕ ਮਜ਼ਬੂਤ ਗੱਠਜੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਅਤੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਗੱਲਬਾਤ ਕਰਦੇ ਹੋਏ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਕ ਮਜ਼ਬੂਤ ਇਮਾਨਦਾਰ ਅਤੇ ਵਿਕਾਸ ਨੂੰ ਸਮਰਪਿਤ ਗੱਠਜੋੜ ਦੀ ਉਡੀਕ ਕਰ ਰਹੇ ਸਨ ਅਤੇ ਅਕਾਲੀ-ਭਾਜਪਾ ਗੱਠਜੋੜ ਸੂਬੇ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਏਗਾ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਮਿਲਾਪ ਨਹੀਂ, ਸਗੋਂ ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਮਜ਼ਬੂਤ ਸਾਂਝੀ ਸੋਚ ਹੈ ਅਤੇ ਦੋਵੇਂ ਪਾਰਟੀਆਂ ਦਾ ਪਹਿਲਾਂ ਵੀ ਇਕੱਠੇ ਕੰਮ ਕਰਨ ਦਾ ਤਜਰਬਾ ਰਿਹਾ ਹੈ, ਜਿਸ ਨੂੰ ਮੁੜ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਆਰਥਿਕ ਚੁਨੌਤੀਆਂ ਨਾਲ ਜੂਝ ਰਿਹਾ ਹੈ ਅਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਸਿਰਫ਼ ਬਿਆਨਾਂ ਨਾਲ ਨਹੀਂ, ਸਗੋਂ ਮਜ਼ਬੂਤ ਨੀਤੀਆਂ, ਤਜਰਬੇਕਾਰ ਲੀਡਰਸ਼ਿਪ ਅਤੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਨੂੰ ਪਹਿਲ ਦੇ ਕੇ ਲੋਕਾਂ ਵਿਚ ਨਵੀਂ ਉਮੀਦ ਪੈਦਾ ਕਰੇਗਾ। ਇਸ ਮੌਕੇ ਅਮਨਪਾਲ ਸਿੰਘ ਨਾਹਨਹੇੜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
ਪਿਛਲੀ ਖ਼ਬਰ 3 ਨੂੰ ਬੀਬਾ ਬਾਦਲ ਦਾ ਹਲਕਾ ਅਮਲੋਹ ’ਚ ਪੁੱਜਣ ਤੇ ਹੋਵੇਗਾ ਭਰਵਾਂ ਸਵਾਗਤ-ਰਾਜੂ ਖੰਨਾ, ਬੀਬੀ ਖੰਨਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਜਲੋਵਾਲ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।