26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿਵਯ ਧਰਮ ਯੱਗ ਦਿਵਸ ਮੌਕੇ ਸਤਲੋਕ ਆਸ਼ਰਮ ਖਮਾਣੋਂ ਵਿਖੇ ਉਮੜਿਆ ਸੰਗਤਾਂ ਦਾ ਜਨ ਸੈਲਾਬ

ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਸਤਲੋਕ ਆਸ਼ਰਮ ਖਮਾਣੋਂ ਵਿਖੇ ਆਯੋਜਿਤ ਤਿੰਨ ਰੋਜ਼ਾ ਦਿਵਯ ਧਰਮ ਯੱਗ ਦਿਵਸ ਸਮਾਗਮ ਅਧਿਆਤਮਿਕ ਮਾਹੌਲ, ਸੰਗਤਾਂ ਦੀ ਵੱਡੀ ਸ਼ਮੂਲੀਅਤ ਅਤੇ ਸੁਚੱਜੇ ਪ੍ਰਬੰਧਾਂ ਦਰਮਿਆਨ ਸੰਪੰਨ ਹੋ ਗਿਆ। ਰਾਮਪਾਲ ਮਹਾਰਾਜ ਦੀ ਰਹਿਨੁਮਾਈ ਹੇਠ ਹੋਏ ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਭਾਰਤ ਦੇ ਵੱਖ-ਵੱਖ ਰਾਜਾਂ ਅਤੇ ਨੇਪਾਲ ਵਿਚ ਸਥਿਤ ਕੁੱਲ 15 ਸਤਲੋਕ ਆਸ਼ਰਮਾਂ ਵਿੱਚ ਇਸ ਦਾ ਆਯੋਜਨ ਇੱਕੋ ਸਮੇਂ ਕੀਤਾ ਗਿਆ।

ਅਜੀਤ ਡੈਸਕ 26-11-2026
ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਸਤਲੋਕ ਆਸ਼ਰਮ ਖਮਾਣੋਂ ਵਿਖੇ ਆਯੋਜਿਤ ਤਿੰਨ ਰੋਜ਼ਾ ਦਿਵਯ ਧਰਮ ਯੱਗ ਦਿਵਸ ਸਮਾਗਮ ਅਧਿਆਤਮਿਕ ਮਾਹੌਲ, ਸੰਗਤਾਂ ਦੀ ਵੱਡੀ ਸ਼ਮੂਲੀਅਤ ਅਤੇ ਸੁਚੱਜੇ ਪ੍ਰਬੰਧਾਂ ਦਰਮਿਆਨ ਸੰਪੰਨ ਹੋ ਗਿਆ। ਰਾਮਪਾਲ ਮਹਾਰਾਜ ਦੀ ਰਹਿਨੁਮਾਈ ਹੇਠ ਹੋਏ ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਭਾਰਤ ਦੇ ਵੱਖ-ਵੱਖ ਰਾਜਾਂ ਅਤੇ ਨੇਪਾਲ ਵਿਚ ਸਥਿਤ ਕੁੱਲ 15 ਸਤਲੋਕ ਆਸ਼ਰਮਾਂ ਵਿੱਚ ਇਸ ਦਾ ਆਯੋਜਨ ਇੱਕੋ ਸਮੇਂ ਕੀਤਾ ਗਿਆ। ਇਸ ਦੌਰਾਨ ਖਮਾਣੋਂ ਆਸ਼ਰਮ ਸਮੇਤ ਵੱਖ-ਵੱਖ ਕੇਂਦਰਾਂ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਅਧਿਆਤਮਿਕ ਵਿਚਾਰਾਂ ਨੂੰ ਸਰਵਣ ਕੀਤਾ। ਸਮਾਗਮ ਦੇ ਅੰਤਿਮ ਦਿਨ ਰਾਮਪਾਲ ਮਹਾਰਾਜ ਨੇ ਪ੍ਰੋਜੈਕਟਰ ਰਾਹੀਂ ਵਰਚੂਅਲ ਸਤਿਸੰਗ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਬੀਰ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਅਦਭੁੱਤ ਸਮਰੱਥਾ ਅਤੇ ਅਧਿਆਤਮਿਕ ਮਹੱਤਤਾ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਸਤਿਸੰਗ ਵਿਚ ਵੇਦਾਂ, ਗੀਤਾ, ਬਾਈਬਲ, ਕੁਰਾਨ ਸ਼ਰੀਫ਼ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਹਵਾਲਿਆਂ ਰਾਹੀਂ ਅਧਿਆਤਮਿਕ ਵਿਸ਼ਿਆਂ ਦੀ ਵਿਆਖਿਆ ਕੀਤੀ ਗਈ। ਸੰਗਤਾਂ ਨੂੰ ਧਾਰਮਿਕ ਗ੍ਰੰਥਾਂ ਵਿਚ ਦਰਜ ਗਿਆਨ ਨੂੰ ਸਮਝਣ ਅਤੇ ਭਗਤੀ ਦੇ ਅਸਲ ਉਦੇਸ਼ ਬਾਰੇ ਵਿਚਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਤਿੰਨ ਦਿਨ ਚੱਲੇ ਸਮਾਗਮ ਦੌਰਾਨ ਲਗਾਈ ਗਈ ਅਧਿਆਤਮਿਕ ਪ੍ਰਦਰਸ਼ਨੀ ਵੀ ਸ਼ਰਧਾਲੂਆਂ ਲਈ ਖ਼ਾਸ ਖਿੱਚ ਦਾ ਕੇਂਦਰ ਬਣੀ ਰਹੀ। ਇਸ ਵਿਚ ਵੱਖ-ਵੱਖ ਅਧਿਆਤਮਿਕ ਸਿਧਾਂਤਾਂ ਨੂੰ ਵਿਗਿਆਨਕ ਅਤੇ ਦ੍ਰਿਸ਼ਟੀਗਤ ਢੰਗ ਨਾਲ ਪੇਸ਼ ਕਰਨ ਦਾ ਯਤਨ ਕੀਤਾ ਗਿਆ। ਸਮਾਗਮ ਦੇ ਤਿੰਨੇ ਦਿਨ ਸੰਗਤਾਂ ਲਈ ਭੰਡਾਰੇ ਦਾ ਲਗਾਤਾਰ ਪ੍ਰਬੰਧ ਕੀਤਾ ਗਿਆ। ਸ਼ੁੱਧ ਦੇਸੀ ਘਿਓ ਨਾਲ ਤਿਆਰ ਕੀਤੇ ਲੱਡੂ, ਜਲੇਬੀਆਂ ਅਤੇ ਹੋਰ ਪ੍ਰਸ਼ਾਦ ਸੰਗਤਾਂ ਨੂੰ ਵਰਤਾਇਆ ਗਿਆ। ਸਮਾਗਮ ਦੌਰਾਨ ਦਿੱਤੇ ਗਏ ਉਪਦੇਸ਼ਾਂ ਵਿਚ ਅਧਿਆਤਮਿਕ ਗਿਆਨ ਦੇ ਨਾਲ ਸਮਾਜਿਕ ਜੀਵਨ ਨੂੰ ਸੁਧਾਰਨ ਵਾਲ ੇ ਵਿਸ਼ਿਆਂ ਨੂੰ ਵੀ ਮਹੱਤਤਾ ਦਿੱਤੀ ਗਈ। ਅੰਧਵਿਸ਼ਵਾਸ, ਦਾਜ ਪ੍ਰਥਾ, ਨਸ਼ਿਆਂ, ਬੇਲੋੜੇ ਆਡੰਬਰਾਂ ਅਤੇ ਫਜ਼ੂਲਖਰਚੀ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਰਾਮਪਾਲ ਮਹਾਰਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਦਾਜ ਮੁਕਤ ਵਿਆਹ, ਅੰਨਪੂਰਨਾ ਮੁਹਿੰਮ, ਖ਼ੂਨਦਾਨ ਕੈਂਪ, ਨਸ਼ਾ ਮੁਕਤੀ, ਗਊ ਸੇਵਾ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਵਰਗੀਆਂ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਗਿਆ। ਤਿੰਨ ਰੋਜ਼ਾ ਦਿਵਯ ਧਰਮ ਯੱਗ ਦਿਵਸ ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਵਰਚੂਅਲ ਸਤਿਸੰਗ, ਅਧਿਆਤਮਿਕ ਪ੍ਰਦਰਸ਼ਨੀ, ਭੰਡਾਰੇ ਅਤੇ ਸੇਵਾ ਪ੍ਰਬੰਧਾਂ ਦੇ ਸੁਮੇਲ ਨੇ ਸਮਾਗਮ ਨੂੰ ਵਿਸ਼ੇਸ਼ ਸਰੂਪ ਪ੍ਰਦਾਨ ਕੀਤਾ। ਇਸ ਆਯੋਜਨ ਰਾਹੀਂ ਧਾਰਮਿਕ ਗਿਆਨ ਦੇ ਪ੍ਰਚਾਰ ਦੇ ਨਾਲ-ਨਾਲ ਮਨੁੱਖਤਾ, ਸਮਾਜਿਕ ਸੁਧਾਰ ਅਤੇ ਸੇਵਾ-ਭਾਵਨਾ ਦਾ ਸੰਦੇਸ਼ ਵੀ ਸੰਗਤਾਂ ਤੱਕ ਪਹੁੰਚਾਇਆ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।