26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਸ਼ਵ ਯੂਨੀਵਰਸਿਟੀ ਵਿਖੇ ‘ਪੰਜਾਬੀ ਦਾ ਮੁੱਢ’ ਪੁਸਤਕ ਉੱਤੇ ਵਿਚਾਰ-ਚਰਚਾ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਖ਼ੋਜੀ ਲੇਖਕ ਨਾਜ਼ਰ ਸਿੰਘ ਦੀ ਪੁਸਤਕ ‘ਪੰਜਾਬੀ ਦਾ ਮੁੱਢ’ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ.

‘ਪੰਜਾਬੀ ਦਾ ਮੁੱਢ’ ਪੁਸਤਕ ਉੱਤੇ ਵਿਚਾਰ-ਚਰਚਾ ਕਰਨ ਉਪਰੰਤ ਡਾ. ਪਰਿਤ ਪਾਲ ਸਿੰਘ, ਸੁਰਜੀਤ ਸਿੰਘ, ਚੇਤਨ ਸਿੰਘ ਅਤੇ ਹੋਰ। ਅਜੀਤ ਤਸਵੀਰ 26-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਖ਼ੋਜੀ ਲੇਖਕ ਨਾਜ਼ਰ ਸਿੰਘ ਦੀ ਪੁਸਤਕ ‘ਪੰਜਾਬੀ ਦਾ ਮੁੱਢ’ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਕੀਤੀ। ਲੇਖਕ ਨਾਜ਼ਰ ਸਿੰਘ ਦੇ ਜੀਵਨ ਅਤੇ ਸ਼ਖ਼ਸੀਅਤ ਬਾਰੇ ਗੱਲ ਕਰਦਿਆਂ ਉੱਘੇ ਪੰਜਾਬੀ ਲੇਖਕ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਇਕ ਦਰਵੇਸ਼ ਸ਼ਖ਼ਸੀਅਤ ਸਨ। ਮੁੱਖ ਬੁਲਾਰੇ ਸ. ਚੇਤਨ ਸਿੰਘ, ਸਾਬਕਾ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਪੁਸਤਕ ਨੂੰ ਨਵੇਂ ਖ਼ੋਜੀਆਂ ਲਈ ਬਹੁਤ ਉਪਯੋਗੀ ਦੱਸਦਿਆਂ ਲੇਖਕ ਦੇ ਸਾਦਗੀ ਪੂਰਨ ਜੀਵਨ ਅਤੇ ਵੱਡੇ ਖੋਜ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੇਖਕ ਆਪਣੇ ਆਪ ਵਿਚ ਇਕ ਸੰਸਥਾ ਦਾ ਰੂਪ ਧਾਰ ਗਿਆ ਸੀ। ਵਿਭਾਗ ਮੁਖੀ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਜਿੱਥੇ ਬਹੁਤੇ ਵਿਦਵਾਨ ਪੰਜਾਬੀ ਭਾਸ਼ਾ ਦਾ ਮੁੱਢ ਸੰਸਕ੍ਰਿਤ ਵਿਚੋਂ ਹੋਇਆ ਮੰਨਦੇ ਹਨ, ਉਥੇ ਨਾਜ਼ਰ ਸਿੰਘ ਨੇ ਆਪਣੀਆਂ ਠੋਸ ਦਲੀਲਾਂ ਰਾਹੀਂ ਇਸ ਧਾਰਨਾ ਨੂੰ ਵੰਗਾਰਿਆ ਹੈ। ਫ਼ਤਿਹ ਜੰਗ ਸਿੰਘ, ਸੇਵਾਮੁਕਤ ਜੁਆਇੰਟ ਡਾਇਰੈਕਟਰ, ਖੇਤੀਬਾੜੀ ਵਿਭਾਗ, ਚੰਡੀਗੜ੍ਹ ਨੇ ਵੀ ਲੇਖਕ ਦੇ ਜੀਵਨ ਅਤੇ ਰਚਨਾ ਬਾਰੇ ਵਿਚਾਰ ਸਾਂਝੇ ਕੀਤੇ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਵਾਈਸ-ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਖ਼ੋਜੀ ਨਾਜ਼ਰ ਸਿੰਘ ਦੇ ਨਿਰਸਵਾਰਥ ਅਤੇ ਸਾਦਗੀ ਪੂਰਨ ਜੀਵਨ ਨੂੰ ਪ੍ਰੇਰਨਾਦਾਇਕ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਅਤੇ ਖੋਜ ਪ੍ਰਤੀ ਸਮਰਪਣ ਤੋਂ ਸਿੱਖਿਆ ਲੈਣ ਦੀ ਲੋੜ ਹੈ। ਵਿਚਾਰ-ਚਰਚਾ ਦੀ ਕਨਵੀਨਰ ਡਾ. ਹਰਪ੍ਰੀਤ ਕੌਰ ਨੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲੇਖਕ ਦੇ ਭਾਣਜੇ ਅਤੇ ਭਾਣਜੀ ਗੁਰਿੰਦਰ ਸਿੰਘ ਤੇ ਪਰਵੀਨ ਕੌਰ, ਮੇਵਾ ਸਿੰਘ, ਸੇਵਾਮੁਕਤ ਅੰਡਰ ਸੈਕਟਰੀ, ਪੰਜਾਬ ਅਤੇ ਅਵਤਾਰ ਸਿੰਘ, ਸੇਵਾਮੁਕਤ ਮੈਨੇਜਰ, ਐੱਲ.ਆਈ.ਸੀ. ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਚੋਣਾਂ ’ਚ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣਾਏਗਾ-ਵਿਵੇਕ ਜੈਨ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਜ਼ੈਲਦਾਰ ਸਰਹਿੰਦ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।