ਧੁਨ ਕਾਲਜ ਆਫ਼ ਲਾਅ ਵਿਖੇ ਸੰਵਿਧਾਨ ਦਿਵਸ ਮਨਾਇਆ
ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਧੁਨ ਕਾਲਜ ਆਫ਼ ਲਾਅ ਪਟਿਆਲਾ (ਜੋ ਪਹਿਲਾਂ ਬਹਰਾ ਕਾਲਜ ਆਫ਼ ਲਾਅ, ਪਟਿਆਲਾ ਦੇ ਨਾਮ ਨਾਲ ਜਾਣਿਆ ਜਾਂਦਾ ਸੀ) ਵਿਖੇ 26 ਨਵੰਬਰ ਨੂੰ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਵਨੀਤ ਸਿੰਘ ਬਿਲਿੰਗ ਨੇ ਆਪਣੀ ਟੀਮ ਸਮੇਤ ਕੀਤੀ।
ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਧੁਨ ਕਾਲਜ ਆਫ਼ ਲਾਅ ਪਟਿਆਲਾ (ਜੋ ਪਹਿਲਾਂ ਬਹਰਾ ਕਾਲਜ ਆਫ਼ ਲਾਅ, ਪਟਿਆਲਾ ਦੇ ਨਾਮ ਨਾਲ ਜਾਣਿਆ ਜਾਂਦਾ ਸੀ) ਵਿਖੇ 26 ਨਵੰਬਰ ਨੂੰ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਵਨੀਤ ਸਿੰਘ ਬਿਲਿੰਗ ਨੇ ਆਪਣੀ ਟੀਮ ਸਮੇਤ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਸੰਜੀਵ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦੌਰਾਨ ਡਾਇਰੈਕਟਰ ਡਾ. ਸੰਜੀਵ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਚਾਨਣਾ ਪਾਇਆ। ਕਾਲਜ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਬਲਜਿੰਦਰ ਕੌਰ ਨੇ ‘ਸੰਵਿਧਾਨ ਅਤੇ ਸੰਵਿਧਾਨਵਾਦ’ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਵਿਧਾਨ ਦੀ ਸਰਵਉੱਚਤਾ, ਕਾਨੂੰਨ ਦੇ ਰਾਜ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਤਿੰਨ ਫੈਕਲਟੀ ਮੈਂਬਰਾਂ ਵਿਨੀਤ, ਅੰਚਲ ਅਤੇ ਅਕਾਂਕਸ਼ਾ ਨੇ ਵੀ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਨੀਤ ਨੇ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ, ਅੰਚਲ ਨੇ ਨਿੱਜਤਾ ਦੇ ਅਧਿਕਾਰ ਦੀ ਸੰਵਿਧਾਨਕ ਮਹੱਤਤਾ ਸਮਝਾਈ, ਜਦਕਿ ਅਕਾਂਕਸ਼ਾ ਨੇ ਸੰਵਿਧਾਨਕ ਪ੍ਰਣਾਲੀ ਵਿਚ ਅਦਾਲਤਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਸੰਸਥਾ ਦੇ ਸਕੱਤਰ ਡਾ. ਸਚਿਨ ਮਲਿਕ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਆਦਰਸ਼ਾਂ, ਮੌਲਿਕ ਅਧਿਕਾਰਾਂ ਅਤੇ ਫਰਜ਼ਾਂ ਦਾ ਸਤਿਕਾਰ ਕਰਨ ਅਤੇ ਇਕ ਜਾਗਰੂਕ, ਜ਼ਿੰਮੇਵਾਰ ਤੇ ਕਰਤੱਵਨਿਸ਼ਠ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਨੇ ਵਿਦਿਆਰਥੀਆਂ ਵਿਚ ਸੰਵਿਧਾਨਕ ਜਾਗਰੂਕਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਕਾਨੂੰਨ ਦੇ ਰਾਜ ਪ੍ਰਤੀ ਸਮਝ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ।