26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਟਿਆਲਾ ਦੇ ਮੁਲਾਜ਼ਮ ਕਾਰਪੋਰੇਸ਼ਨ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਨਹੀਂ ਪਾਉਣਗੇ -ਮਨਜੀਤ ਸਿੰਘ ਚਾਹਲ

ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ’ਚ 28 ਨਵੰਬਰ ਨੂੰ ਹੋਣ ਵਾਲੀਆਂ ਕਾਰਪੋਰੇਸ਼ਨ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਨਹੀਂ ਪਾਉਣਗੇ। ਪੰਜਾਬ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਕਰਮਚਾਰੀ ਦਲ ਪੰਜਾਬ, ਵੈਟਨਰੀ ਫਰਾਮਸਿਸਟ ਐਸੋਸੀਏਸ਼ਨ, ਨਰਸਿੰਗ ਐਸੋਸੀਏਸ਼ਨ, ਪੈਨਸ਼ਨਰ ਵੈਲਫੇਅਰ ਯੂਨੀਅਨ, ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਮਨਜੀਤ ਸਿੰਘ ਚਾਹਲ, ਗੁਰਚਰਨ ਸਿੰਘ ਕੋਹਲੀ, ਜਗਤਾਰ ਸਿੰਘ ਟਿਵਾਣਾ,ਰਾਕੇਸ਼ ਸਰਮਾ, ਮਨਜੀਤ ਕੌਰ ਅਤੇ ਪੈਨਸ਼ਨਰ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਵਿਰਕ, ਰਘਬੀਰ ਸਿੰਘ ਘੱਗਾ ਨੇ ਸਾਂਝੇ ਬਿਆਨ ਰਾਹੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਇਆ ਕਿ ਉਹ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਮਸਲੇ ਹੱਲ ਕਰਨ ਵਿਚ ਅਸਫਲ ਸਿੱਧ ਹੋਈ ਹੈ।

ਅਜੀਤ ਡੈਸਕ 27-11-2026
ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ’ਚ 28 ਨਵੰਬਰ ਨੂੰ ਹੋਣ ਵਾਲੀਆਂ ਕਾਰਪੋਰੇਸ਼ਨ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਨਹੀਂ ਪਾਉਣਗੇ। ਪੰਜਾਬ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਕਰਮਚਾਰੀ ਦਲ ਪੰਜਾਬ, ਵੈਟਨਰੀ ਫਰਾਮਸਿਸਟ ਐਸੋਸੀਏਸ਼ਨ, ਨਰਸਿੰਗ ਐਸੋਸੀਏਸ਼ਨ, ਪੈਨਸ਼ਨਰ ਵੈਲਫੇਅਰ ਯੂਨੀਅਨ, ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਮਨਜੀਤ ਸਿੰਘ ਚਾਹਲ, ਗੁਰਚਰਨ ਸਿੰਘ ਕੋਹਲੀ, ਜਗਤਾਰ ਸਿੰਘ ਟਿਵਾਣਾ,ਰਾਕੇਸ਼ ਸਰਮਾ, ਮਨਜੀਤ ਕੌਰ ਅਤੇ ਪੈਨਸ਼ਨਰ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਵਿਰਕ, ਰਘਬੀਰ ਸਿੰਘ ਘੱਗਾ ਨੇ ਸਾਂਝੇ ਬਿਆਨ ਰਾਹੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਇਆ ਕਿ ਉਹ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਮਸਲੇ ਹੱਲ ਕਰਨ ਵਿਚ ਅਸਫਲ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ’ਤੇ ਕਿਸੇ ਵੀ ਵਰਗ ਨੂੰ ਕੋਈ ਮੁਜਾਹਰਾਂ ਜਾ ਧਰਨਾ ਪ੍ਰਦਸ਼ਨ ਨਹੀ ਕਰਨਾ ਪਵੇਗਾ।ਪ੍ਰਤੁੰ ਸਰਕਾਰ ਬਨਣ ਉਪਰੰਤ ਸਰਕਾਰ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਉਤੇ ਲਾਠੀਚਾਰਜ਼ ਕਰਨਾ ਸ਼ਰੂ ਕਰ ਦਿੱਤਾ। ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤਾ ਅਤੇ ਬਣਦਾ ਏਰੀਅਰ ਨਹੀਂ ਦਿੱਤਾ ਜਾ ਰਿਹਾ, ਪੰਜਾਬ ਦੇ ਸਰਕਾਰੀ ਅਦਾਰਿਆਂ ਨੂੰ ਦਿੱਲੀ ਦੇ ਲਟੇਰਿਆਂ ਰਾਹੀ ਲੁਟਿਆ ਜਾ ਰਿਹਾ ਹੈ। ਸਰਕਾਰੀ ਘਰਾਂ ਤੇ ਬੇਨਾਮੀ ਕਬਜੇ ਕੀਤੇ ਹੋਏ ਹਨ।ਪੰਜਾਬ ’ਚ ਨਸੇ਼ ਨਾਲ ਨੋਜਵਾਨ ਪੀੜੀ ਨੂੰ ਧੱਕਿਆ ਜਾ ਰਿਹਾ ਹੈ।ਪੁਰਾਣੀ ਪੈਨਸ਼ਨ ਦੀ ਬਹਾਲੀ,1.1.26 ਤੋਂ ਪੈ ਕਮਿਸ਼ਨ ਦੀ ਨਿਯੁਕਤੀ ਨਹੀਂ ਕੀਤੀ ਜਾ ਰਹੀ। ਲੋਕਾਂ ਨੂੰ ਲਾਲਚ ਦੇ ਕੇ ਭਰਮਾਇਆ ਜਾ ਰਿਹਾ ਹੈ। ਪੰਜਾਬ ਦਾ ਖਜਾਨਾ ਖਾਲੀ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿਚ ਆਮ ਆਦਮੀ ਪਾਰਟੀ ਵੋਟ ਦੀ ਹੱਕਦਾਰ ਨਹੀਂ। ਜਥੇਬੰਦੀਆਂ ਨੇ ਪਟਿਆਲਾ ਸਥਿਤ ਮੁਲਾਜਮਾਂ ਨੂੰ ਅਪੀਲ ਕੀਤੀ ਉਹ ਕਾਰਪੋਰੇਸ਼ਨ ਚੋਣਾ ਵਿਚ ਆਮ ਆਦਮੀ ਪਾਰਟੀ ਨੂੰ ਜਬਰਦਸ਼ਤ ਹਾਰ ਦੇਣ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ-ਜਸਪਾਲ ਜੁਨੇਜਾ ਅਗਲੀ ਖ਼ਬਰ ਅਲੀਪੁਰ ਨੇੜਲੇ ਇਲਾਕੇ ’ਚ ਅਕਾਲੀ ਦਲ ਦੀ ਉਮੀਦਵਾਰ ਬਲਦੇਸ਼ ਕੌਰ ਨੂੰ ਮਿਲਿਆ ਭਰਵਾਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।