ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ-ਜਸਪਾਲ ਜੁਨੇਜਾ
ਨਾਭਾ 26 ਨਵੰਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟਰੋਲੀਅਮ ਡੀਲਰਜ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ’ਚ ਭਾਰੀ ਖੁਸ਼ੀ ਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ।
ਅਜੀਤ ਡੈਸਕ
27-11-2026