26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖ਼ਾਲਸਾ ਕਾਲਜ ਪਟਿਆਲਾ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ

ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐੱਨ. ਐੱਸ.

ਅਜੀਤ ਡੈਸਕ 27-11-2026
ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ਸਾਂਝੇ ਤੌਰ ’ਤੇ ਕਾਲਜ ਕੈਂਪਸ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤੀ ਲੋਕਤੰਤਰ ਅਤੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਅਕ ਅਦਾਰਿਆਂ ਵਿਚ ਅਜਿਹੇ ਸਮਾਗਮ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੀ ਸ਼ੁਰੂਆਤ ਕਰਦਿਆਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਇਤਿਹਾਸਕ ਪਿਛੋਕੜ, ਸੰਵਿਧਾਨ ਸਭਾ ਦੇ ਯੋਗਦਾਨ ਅਤੇ ਡਾ. ਬੀ.ਆਰ. ਅੰਬੇਡਕਰ ਦੀ ਅਗਵਾਈ ਹੇਠ ਤਿਆਰ ਕੀਤੇ ਗਏ ਇਸ ਮਹਾਨ ਦਸਤਾਵੇਜ਼ ਦੀਆਂ ਅਹਿਮ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿੱਥੇ ਸਾਨੂੰ ਆਪਣੇ ਮੌਲਿਕ ਅਧਿਕਾਰਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ, ਉੱਥੇ ਹੀ ਇਕ ਚੰਗੇ ਨਾਗਰਿਕ ਵਜੋਂ ਆਪਣੇ ਮੌਲਿਕ ਕਰਤੱਵਾਂ ਦੀ ਪਾਲਣਾ ਕਰਨਾ ਵੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਸ ਮੌਕੇ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਸੰਵਿਧਾਨਕ ਸਮਝ ਨੂੰ ਪਰਖਣ ਲਈ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਪ੍ਰਣਾਲੀ ਅਤੇ ਨਿਆਂ ਪ੍ਰਬੰਧ ਵਰਗੇ ਵਿਸ਼ਿਆਂ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅੰਤ ਵਿਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਅਤੇ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਸੰਵਿਧਾਨਕ ਮਰਿਆਦਾਵਾਂ ਨੂੰ ਕਾਇਮ ਰੱਖਣ ਦਾ ਅਹਿਦ ਲਿਆ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਦਵਿੰਦਰ ਸਿੰਘ ਅਤੇ ਡਾ. ਸਪਨਾ ਸਮੇਤ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਚੋਣ ਆਬਜ਼ਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਈ.ਵੀ.ਐਮ. ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਸਰਬਪੱਖੀ ਵਿਕਾਸ ਲਈ 10.19 ਕਰੋੜ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।