ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਵਰਦਾਨ ਸਾਬਤ ਹੋਵੇਗਾ-ਸਿੱਧੂ
ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀ ਅਕਾਲੀ ਭਾਜਪਾ ਦਾ ਗੱਠਜੋੜ ਹੋਇਆ ਹੈ ਜੋ ਕਿ ਪੰਜਾਬ ਦੇ ਲੋਕਾਂ ਲਈ ਅਤੇ ਪੰਜਾਬ ਦੇ ਵਿਕਾਸ ਲਈ ਵਰਦਾਨ ਸਾਬਿਤ ਹੋਵੇਗਾ ਇਹ ਸ਼ਬਦ ਟਕਸਾਲੀ ਅਕਾਲੀ ਆਗੂ ਜਰਨੈਲ ਸਿੰਘ ਸਿੱਧੂ ਨੇ ਪ੍ਰਗਟਾਏ। ਉਨ੍ਹਾਂ ਆਖਿਆ ਜਦੋਂ ਵੀ ਪੰਜਾਬ ਵਿਚ ਅਕਾਲੀ ਭਾਜਪਾ ਦੀ ਸਰਕਾਰ ਬਣੀ ਹੈ ਪੰਜਾਬ ਤਰੱਕੀਆਂ ਦੇ ਰਾਹ ’ਤੇ ਗਿਆ ਹੈ ।
ਅਜੀਤ ਡੈਸਕ
28-11-2026