28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹੈਰੀ ਮੁਖ਼ਮੇਲਪੁਰ ਦੀ ਅਗਵਾਈ ਹੇਠ ਨੌਜਵਾਨਾਂ ਦੇ ਵੱਡੇ ਕਾਫ਼ਲੇ ਨੇ ‘ਖੁਸ਼ਹਾਲ ਪੰਜਾਬ ਰੈਲੀ’ ’ਚ ਭਰਵੀਂ ਸ਼ਮੂਲੀਅਤ

ਘਨੌਰ, 27 ਨਵੰਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਬੀਤੇ ਕੱਲ੍ਹ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਹੋਈ ਇਤਿਹਾਸਕ ‘ਖੁਸ਼ਹਾਲ ਪੰਜਾਬ ਰੈਲੀ’ ਵਿਚ ਹਲਕਾ ਘਨੌਰ ਤੋਂ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੇ ਇਕ ਵਿਸ਼ਾਲ ਕਾਫ਼ਲੇ ਨੇ ਭਰਵੀਂ ਸ਼ਮੂਲੀਅਤ ਕੀਤੀ। ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਗੱਡੀਆਂ ਦਾ ਕਾਫ਼ਲਾ ਸ਼ੰਭੂ ਸਥਿਤ ਪੈਟਰੋਲ ਪੰਪ ਤੋਂ ਮੋਗਾ ਲਈ ਰਵਾਨਾ ਹੋਇਆ ਸੀ, ਜਿੱਥੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 28-11-2026
ਘਨੌਰ, 27 ਨਵੰਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਬੀਤੇ ਕੱਲ੍ਹ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਹੋਈ ਇਤਿਹਾਸਕ ‘ਖੁਸ਼ਹਾਲ ਪੰਜਾਬ ਰੈਲੀ’ ਵਿਚ ਹਲਕਾ ਘਨੌਰ ਤੋਂ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੇ ਇਕ ਵਿਸ਼ਾਲ ਕਾਫ਼ਲੇ ਨੇ ਭਰਵੀਂ ਸ਼ਮੂਲੀਅਤ ਕੀਤੀ। ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਗੱਡੀਆਂ ਦਾ ਕਾਫ਼ਲਾ ਸ਼ੰਭੂ ਸਥਿਤ ਪੈਟਰੋਲ ਪੰਪ ਤੋਂ ਮੋਗਾ ਲਈ ਰਵਾਨਾ ਹੋਇਆ ਸੀ, ਜਿੱਥੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਰੈਲੀ ਤੋਂ ਵਾਪਸੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈਰੀ ਮੁਖਮੇਲਪੁਰ ਨੇ ਦੱਸਿਆ ਕਿ ਮਟਵਾਣੀ ਰੈਲੀ ਵਿਚ ਪੰਜਾਬ ਭਰ ਤੋਂ ਪੁੱਜੇ ਲੱਖਾਂ ਲੋਕਾਂ ਦੇ ਇਕੱਠ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸੰਬੋਧਨ ਕਰਦਿਆਂ ਵਰਕਰਾਂ ਵਿਚ ਨਵਾਂ ਜੋਸ਼ ਭਰਿਆ। ਹੈਰੀ ਮੁਖਮੇਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਦਿੱਤੀਆਂ ਗਈਆਂ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੇ ਨੌਜਵਾਨ ਵਰਗ ਵਿਚ ਨਵੀਂ ਉਮੀਦ ਜਗਾਈ ਹੈ। ਇਸ ਤੋਂ ਇਲਾਵਾ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਇਲਾਜ, ਸੜਕ ਸੁਰੱਖਿਆ ਫੋਰਸ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੇ ਲੋਕ-ਪੱਖੀ ਫੈਸਲਿਆਂ ਕਾਰਨ ਹਰ ਵਰਗ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਹੈ, ਜਿਸ ਦੀ ਝਲਕ ਬੀਤੇ ਕੱਲ੍ਹ ਮੋਗਾ ਰੈਲੀ ਦੇ ਇਤਿਹਾਸਕ ਇਕੱਠ ਵਿਚ ਸਾਫ਼ ਦੇਖਣ ਨੂੰ ਮਿਲੀ। ਇਸ ਮੌਕੇ ਇਲਾਕੇ ਦੇ ਯੂਥ ਆਗੂ, ਪੰਚ-ਸਰਪੰਚ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਵਰਕਰ ਤੇ ਸਮਰਥਕ ਉਨ੍ਹਾਂ ਦੇ ਨਾਲ ਸਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ਕੰਮਾਂ ਕਰਕੇ ਵਾਰਡ ਨੰ. 38 ਤੋਂ ਵੱਡੀ ਲੀਡ ਨਾਲ ਜਿੱਤਾਂਗੇ- ਯੁਵਰਾਜ ਜੁਨੇਜਾ ਅਗਲੀ ਖ਼ਬਰ ਮਿਡ-ਡੇਅ ਮੀਲ ਕੁੱਕ ਬੀਬੀਆਂ ਦੀਆਂ ਤਨਖ਼ਾਹਾਂ ਵਧਾਉਣ ਸੰਬੰਧੀ ਸਰਕਾਰ ਵਲੋਂ ਐਲਾਨ ਜਲਦੀ ਮਿਡ-ਡੇਅ ਮੀਲ ਕੁੱਕ ਬੀਬੀਆਂ ਦੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।