28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰਾਜਪੁਰਾ ਤੋਂ ਨਰਿੰਦਰ ਸ਼ਾਸਤਰੀ ਨੇ ਕਾਂਗਰਸ ਟਿਕਟ ਲਈ ਠੋਕੀ ਦਾਅਵੇਦਾਰੀ 50 ਸਾਲ ਤੋਂ ਵੱਧ ਤੋਂ ਸਾਡਾ ਪਰਿਵਾਰ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ-ਸ਼ਾਸਤਰੀ

ਰਾਜਪੁਰਾ, 27 ਨਵੰਬਰ (ਜੀ. ਪੀ.

ਅਜੀਤ ਡੈਸਕ 28-11-2026
ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ)-ਰਾਜਪੁਰਾ ਹਲਕੇ ਤੋਂ ਦੋ ਵਾਰ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਹਰਦਿਆਲ ਸਿੰਘ ਕੰਬੋਜ ਵਲੋਂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਲੰਘੇ 24 ਸਾਲਾਂ ਤੋਂ ਕਾਂਗਰਸ ਬਲਾਕ ਕਾਂਗਰਸ ਕਮੇਟੀ ਰਾਜਪੁਰਾ (ਸ਼ਹਿਰੀ) ਦੇ ਪ੍ਰਧਾਨ ਚਲੇ ਆ ਰਹੇ ਨਰਿੰਦਰ ਸ਼ਾਸਤਰੀ ਨੇ ਸ਼ਹਿਰ ਵਿਚ ਚੱਲ ਰਹੀਆਂ ਅਫ਼ਵਾਹਾਂ, ਕੌਣ ਹੋਵੇਗਾ ਕੰਬੋਜ ਤੋਂ ਬਾਅਦ ਕਾਂਗਰਸ ਟਿਕਟ ਲਈ ਮੁੱਖ ਦਾਅਵੇਦਾਰ, ਨੂੰ ਵਿਰਾਮ ਲਗਾ ਦਿੱਤਾ ਹੈ, ਤੇ ਰਾਜਪੁਰਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਠੋਕਦਿਆਂ ਕਾਂਗਰਸ ਹਾਈ ਕਮਾਂਡ ਨੂੰ ਆਪਣਾ ਪੱਤਰ ਭੇਜ ਦਿੱਤਾ ਹੈ। ਨਰਿੰਦਰ ਸ਼ਾਸਤਰੀ ਨੇ ਦੱਸਿਆ ਕਿ ਪਹਿਲਾਂ 32 ਸਾਲ ਦੇ ਕਰੀਬ ਉਨ੍ਹਾਂ ਦੇ ਤਾਇਆ ਗੋਵਰਧਨ ਦਾਸ ਬਲਾਕ ਕਾਂਗਰਸ ਦੇ ਪ੍ਰਧਾਨ ਰਹੇ। ਉਸ ਤੋਂ ਬਾਅਦ ਉਨ੍ਹਾਂ ਦੇ ਚਚੇਰੇ ਭਰਾ ਰਜਿੰਦਰ ਰਾਜਾ ਪ੍ਰਧਾਨ ਰਹੇ ਤੇ ਫਿਰ ਰਜਿੰਦਰ ਰਾਜਾ 5 ਸਾਲ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਵੀ ਰਹੇ। ਇਸ ਤੋਂ ਬਾਅਦ ਹੁਣ ਤੱਕ ਉਹ ਖ਼ੁਦ ਬਲਾਕ ਕਾਂਗਰਸ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਚਲੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਦੋ ਵਾਰ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਅਤੇ ਪਿੰਡਾਂ ਦੇ ਵੱਡੀ ਗਿਣਤੀ ’ਚ ਕਾਂਗਰਸ ਨਾਲ ਜੁੜੇ ਲੋਕ ਉਨ੍ਹਾਂ ਨੂੰ ਦਾਅਵੇਦਾਰੀ ਪੇਸ਼ ਕਰਨ ਲਈ ਰੋਜ਼ਾਨਾ ਮਿਲ ਕੇ ਕਹਿਣ ਆਉਂਦੇ ਸਨ। ਇਸ ਲਈ ਉਨ੍ਹਾਂ ਨੇ ਆਪਣਾ ਦਾਅਵਾ ਪੇਸ਼ ਕਰ ਦਿੱਤਾ ਹੈ ਤੇ ਉਮੀਦ ਹੈ ਕਿ ਕਾਂਗਰਸ ਹਾਈ ਕਮਾਂਡ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰ ਰਾਜਪੁਰਾ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਜ਼ਰੂਰ ਦੇਵੇਗੀ।
ਪਿਛਲੀ ਖ਼ਬਰ ਸੂਬੇ ’ਚ ਗੱਠਜੋੜ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਦੌੜੇਗਾ-ਗੁਰਤੇਜ ਕੌਲ ਅਗਲੀ ਖ਼ਬਰ ਸਾਬਕਾ ਕੌਂਸਲਰ ਨੇ ਨਾਜਾਇਜ਼ ਕਬਜ਼ਿਆਂ ਦੇ ਵਿਰੋਧ ’ਚ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।