28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਦੀਆਂ ਮਹਿਲਾਵਾਂ ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਜ਼ਰੂਰੀ-ਕਮਲੇਸ਼ ਕੌਰ ਗਿੱਲ

ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਰੱਖਣਗੇ ਖਾਸ ਤੌਰ ’ਤੇ ਪੰਜਾਬ ਦੀ ਮਹਿਲਾਵਾਂ ਪੰਜਾਬ ਵਿਚ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਕਰਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਲੈ ਕੇ ਆਉਣਗੀਆਂ। ਉਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਾਭਾ ਵਿਧਾਨ ਸਭਾ ਹਲਕਾ ਦੀ ਮਹਿਲਾ ਵਿੰਗ ਕਾਂਗਰਸ ਪ੍ਰਧਾਨ ਕਮਲੇਸ਼ ਕੌਰ ਗਿੱਲ ਨੇ ਚੌਨਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਅਜੀਤ ਡੈਸਕ 28-11-2026
ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਰੱਖਣਗੇ ਖਾਸ ਤੌਰ ’ਤੇ ਪੰਜਾਬ ਦੀ ਮਹਿਲਾਵਾਂ ਪੰਜਾਬ ਵਿਚ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਕਰਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਲੈ ਕੇ ਆਉਣਗੀਆਂ। ਉਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਾਭਾ ਵਿਧਾਨ ਸਭਾ ਹਲਕਾ ਦੀ ਮਹਿਲਾ ਵਿੰਗ ਕਾਂਗਰਸ ਪ੍ਰਧਾਨ ਕਮਲੇਸ਼ ਕੌਰ ਗਿੱਲ ਨੇ ਚੌਨਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਲਾਵਾਂ ਨੂੰ ਆਪਣੇ ਵੱਲ ਕਰਨ ਲਈ ਆਪਣੀ ਸਰਕਾਰ ਦੇ ਅਖੀਰਲੇ ਕੁਝ ਮਹੀਨੇ ਪੈਸੇ ਦੇ ਕੇ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਮਹਿਲਾਵਾਂ ਜਿਨ੍ਹਾਂ ਦੇ ਪੁੱਤਰ ਪਤੀ ਅਤੇ ਪਰਿਵਾਰ ਦੇ ਮੈਂਬਰ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹ ਮਹਿਲਾਵਾਂ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਵਿਚ ਵਿਸ਼ਵਾਸ ਰੱਖਣਗੀਆਂ ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਪੰਜਾਬ ਖਾਸ ਤੌਰ ’ਤੇ ਨਾਭਾ ਹਲਕੇ ਵਿਚ ਸਾਬਕਾ ਕੈਬਨਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ ਹੇਠ 24 ਤਰਫਾ ਵਿਕਾਸ ਹੋਇਆ ਜਿਸ ਵਿਚ ਮਹਿਲਾਵਾਂ ਨੂੰ ਵੀ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਦਿੱਤਾ ਗਿਆ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਤੇ ਖਾਸ ਤੌਰ ’ਤੇ ਮਹਿਲਾ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ ਲਈ ਹੁਣ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਦਾ ਸਮਾਂ ਆ ਗਿਆ ਹੈ ਤੇ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਈ ਜਾਵੇ ਤਾਂ ਜੋ ਪਹਿਲਾ ਚਲ ਰਹੀ ਵਿਕਾਸ ਕਾਰਜਾਂ ਦੀ ਲੜੀ ਨੂੰ ਦੁਬਾਰਾ ਚਾਲੂ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਲਗਾਤਾਰ ਹਲਕੇ ਵਿੱਚ ਮਹਿਲਾਵਾਂ ਦੇ ਨਾਲ ਸੰਪਰਕ ਕਰ ਰਹੇ ਹਨ ਤੇ ਹਲਕੇ ਵਿਚ ਮਹਿਲਾਵਾਂ ਦਾ ਪੂਰਾ ਸਾਥ ਵੀ ਉਨ੍ਹਾਂ ਨੂੰ ਮਿਲ ਰਿਹਾ ਹੈ ਜਿਸ ਸਦਕਾ ਉਹਨਾਂ ਨੂੰ ਵਿਸ਼ਵਾਸ ਹੈ ਕਿ ਵਿਧਾਨ ਸਭਾ ਹਲਕਾ ਨਾਭਾ ਤੋਂ ਕਾਂਗਰਸ ਹੀ ਜਿੱਤ ਪ੍ਰਾਪਤ ਕਰੇਗੀ।
ਪਿਛਲੀ ਖ਼ਬਰ ਪਟਿਆਲਾ ’ਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਅਗਲੀ ਖ਼ਬਰ ਵਾਰਡ ਨੰਬਰ 15 ’ਚ ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋਅ ਲੋਕਾਂ ਦੇ ਭਰਵੇਂ ਸਮਰਥਨ ਨੇ ਸ਼੍ਰੋਮਣੀ ਅਕਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।