28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ ਭਾਜਪਾ ਗੱਠਜੋੜ ਹੋਣ ਨਾਲ ਹਲਕੇ ’ਚ ਖੁਸ਼ੀ ਦੀ ਲਹਿਰ-ਕਬੀਰ ਦਾਸ, ਵਿਸ਼ਾਲ ਗੋਇਲ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਚੋਣਾਂਵੀ ਸਮਝੌਤੇ ਮਗਰੋਂ ਸਮੁੱਚੇ ਪੰਜਾਬ ਵਿਚ ਸਿਆਸੀ ਮਾਹੌਲ ਬਦਲ ਗਿਆ ਹੈ ਅਤੇ ਲੋਕ ਆਮ ਮੁਹਾਰੇ ਅਕਾਲੀ-ਭਾਜਪਾ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ਤੁਰਾਣਾਂ ਤੋਂ ਅਕਾਲੀ ਦੇ ਇੰਚਾਰਜ ਕਬੀਰ ਦਾਸ ਅਤੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕੀਤਾ ਹੈ।

ਬਾਬੂ ਕਬੀਰ ਦਾਸ ਹਲਕਾ ਇੰਚਾਰਜ ਅਕਾਲੀ ਦਲ, ਵਿਸ਼ਾਲ ਗੋਇਲ ਪ੍ਰਧਾਨ ਸ਼ਹਿਰੀ ਸਰਕਲ ਪਾਤੜਾਂ 28-11-2026
ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਚੋਣਾਂਵੀ ਸਮਝੌਤੇ ਮਗਰੋਂ ਸਮੁੱਚੇ ਪੰਜਾਬ ਵਿਚ ਸਿਆਸੀ ਮਾਹੌਲ ਬਦਲ ਗਿਆ ਹੈ ਅਤੇ ਲੋਕ ਆਮ ਮੁਹਾਰੇ ਅਕਾਲੀ-ਭਾਜਪਾ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ਤੁਰਾਣਾਂ ਤੋਂ ਅਕਾਲੀ ਦੇ ਇੰਚਾਰਜ ਕਬੀਰ ਦਾਸ ਅਤੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕੀਤਾ ਹੈ। ਕਬੀਰ ਦਾਸ ਅਤੇ ਵਿਸ਼ਾਲ ਗੋਇਲ ਨੇ ਕਿਹਾ ਕਿ ਜਦੋਂ ਵੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਪੰਜਾਬ ਵਿੱਚ ਸਤ੍ਹਾ ਵਿੱਚ ਰਹੀ ਹੈ ਤਾਂ ਪੰਜਾਬ ਨੇ ਬਹੁਤ ਤਰੱਕੀ ਕੀਤੀ ਹੈ। ਅਕਾਲੀ ਭਾਜਪਾ ਸਰਕਾਰ ਸਮੇਂ ਹੀ ਆਟਾ ਦਾਲ ਸਕੀਮ ਰਾਂਹੀ ਲੱਖਾਂ ਲੋਕਾਂ ਦੇ ਚੁੱਲੇ ਜਲੇ ਸਨ ਅਤੇ ਲੋੜਵੰਦ ਲੋਕਾਂ ਨੂੰ ਭੇਟ ਭਰ ਖਾਣਾ ਨਸੀਬ ਹੋਇਆ ਸੀ।ਇਸ ਤੋਂ ਪੰਜਾਬ ਦੇ ਕਿਸਾਨਾਂ ਨੂੰ ਬਿਜਲੀ ਪਾਣੀ ਮੁੱਫਤ ਦਲਿਤ ਅਤੇ ਪਛੜੀਆਂ ਸ਼੍ਰੇਣੀਆਂ ਦੇ ਘਰਾਂ ਦੀ ਬਿਜਲੀ ਮੁੱਫਤ ਦੇ ਕੇ ਜਿੱਥੇ ਵੱਡੀ ਸਹੂਲਤ ਦਿੱਤੀ ਗਈ ਸੀ ਉੱਥੇ ਹੀ ਸ਼ਗਨ ਸਕੀਮ ਤਹਿਤ 51 ਹਜਾਰ ਰੁਪਏ ਦੇ ਕੇ ਲੋੜਵੰਦ ਧੀਆਂ ਦੇ ਪਰਿਵਾਰਾਂ ਦੀ ਵੱਡੀ ਮਦਦ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਪਰ ਪੰਜਾਬ ਵਿੱਚ ਮਗਰੋਂ ਬਣੀਆਂ ਸਰਕਾਰਾਂ ਨੇ ਇਨ੍ਹਾਂ ਸਾਰੀਆਂ ਸਹੂਲਤਾਂ ਨੂੰ ਜਾਂ ਤਾਂ ਬੰਦ ਕਰ ਦਿੱਤਾ ਹੈ ਜਾਂ ਫਿਰ ਨਾਮਾਤਰ ਕਰਕੇ ਲੋੜਵੰਦ ਲੋਕਾਂ ਦੇ ਹੱਕ ਖੋਹ ਲਏ ਹਨ ਇਸ ਕਰਕੇ ਪੰਜਾਬ ਵਿੱਚ ਕੇਂਦਰ ਸਰਕਾਰ ਨਾਲ ਭਾਵੀਵਾਲੀ ਤੋਂ ਬਿਨ੍ਹਾਂ ਪੰਜਾਬ ਦਾ ਕਦੇ ਤਰੱਕੀ ਨਹੀ ਕਰ ਸਕਦਾ ਅਤੇ ਨਾਂਹੀ ਪੰਜਾਬ ਵਿੱਚ ਕਿਸੇ ਤਰਾਂ ਦੇ ਵਿਕਾਸ ਕਾਰਜ਼ ਹੋ ਸਕਦੇ ਹਨ ਇਸ ਲਈ ਪੰਜਾਬ ਦੇ ਭਲੇ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਫੈਸਲਾ ਕੀਤਾ ਹੈ ਜਿਸ ਨੂੰ ਲੈ ਕੇ ਸਮੁੱਚੇ ਪੰਜਾਬ ਵਾਂਗ ਹਲਕੇ ਸ਼ੁਤਰਾਣੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਪਿਛਲੀ ਖ਼ਬਰ 70 ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਟਿਆਲਾ ’ਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।