28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁੱਜਰ ਮਹਾਂ ਸਭਾ ਦੇ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਖਾਂਗ ਵਲੋਂ ਬੀਬੀ ਲੂੰਬਾ ਦੇ ਸਮਰਥਨ ਦਾ ਐਲਾਨ ਕਰਨ ਸਿੰਘ ਡੀ.ਟੀ.ਓ. ਨੇ ਕੀਤਾ ਸਵਾਗਤ

ਪਾਤੜਾਂ, 27 ਨਵੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਖਾਂਗ ਵਲੋਂ ਹਲਕਾ ਸ਼ੁਤਰਾਣਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀਟੀਓ ਵਲੋਂ ਬਲਰਾਜ ਸਿੰਘ ਖਾਂਗ ਨੂੰ ਸਿਰਪਾਉ ਅਤੇ ਪਾਰਟੀ ਦਾ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ।

ਅਜੀਤ ਡੈਸਕ 28-11-2026
ਪਾਤੜਾਂ, 27 ਨਵੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਖਾਂਗ ਵਲੋਂ ਹਲਕਾ ਸ਼ੁਤਰਾਣਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀਟੀਓ ਵਲੋਂ ਬਲਰਾਜ ਸਿੰਘ ਖਾਂਗ ਨੂੰ ਸਿਰਪਾਉ ਅਤੇ ਪਾਰਟੀ ਦਾ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬਲਰਾਜ ਸਿੰਘ ਖਾਂਗ ਨੇ ਕਿਹਾ ਕਿ ਬੀਬੀ ਵਨਿੰਦਰ ਕੌਰ ਲੂੰਬਾ ਨੇ ਸਾਲ 2012 ’ਚ ਵਿਧਾਇਕ ਬਣਨ ਮਗਰੋ ਸਤ੍ਹਾ ਵਿਚ ਰਹਿਦਿੰਆਂ ਵੀ ਲੋਕਾ ਦੀ ਸੇਵਾ ਵਿਚ ਦਿਨ-ਰਾਤ ਇਕ ਕਰ ਦਿੱਤਾ ਸੀ। ਸਮੇਤ ਪਰਿਵਾਰ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੁੰਦੇ ਰਹੇ ਬੀਬੀ ਲੂੰਬਾ ਨੇ ਹਲਕੇ ਵਿਚ ਬਹੁਤ ਸਾਰੇ ਵਿਕਾਸ ਕਾਰਜ਼ ਕਰਵਾਏ ਅਤੇ ਹਲਕੇ ਦੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਕੇ ਸ਼ੁਰੂ ਕੀਤੀ ਰਾਜਨੀਤੀ ਸਮਾਜਸੇਵਾ ਵਾਂਗ ਹੀ ਕਰਦੇ ਰਹੇ ਜਦੋਂ ਕਿ ਇਨ੍ਹਾਂ ਦੀ ਹਲਕੇ ’ਚ ਵਧੀ ਰਹੀ ਲੋਕ ਪ੍ਰਿਅਤਾ ਅਕਾਲੀ ਦਲ ਅਤੇ ਭਾਜਪਾ ਦੇ ਕੁਝ ਆਗੂਆਂ ਨੂੰ ਪਸੰਦ ਨਹੀਂ ਆਈ ਪਰ ਫਿਰ ਵੀ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਸਖਤ ਟੱਕਰ ਦਿੰਦੇ ਰਹੇ। ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰਦੇ ਹੋਏ ਲੋਕ ਇਸ ਵਾਰ ਉਨ੍ਹਾਂ ਨੂੰ ਵਿਧਾਇਕ ਬਣਾ ਕੇ ਵਿਧਾਨ ਸਭਾ ਵਿਚ ਭੇਜਣਗੇ। ਕਰਨ ਸਿੰਘ ਡੀ.ਟੀ.ਓ ਨੇ ਬਲਰਾਜ ਸਿੰਘ ਖਾਂਗ ਦਾ ਸਵਾਗਤ ਕਰਦਿਆਂ ਕਿਹਾ ਕਿ ਹੋਰ ਵਰਗਾਂ ਵਾਂਗ ਗੁੱਜਰ ਭਾਈਚਾਰੇ ਨੂੰ ਵੀ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਬਲਰਾਜ ਸਿੰਘ ਖਾਂਘ ਨਾਲ ਪੂਰਨ ਚੰਦ ਸੇਲਵਾਲਾ, ਭਾਨਾ ਰਾਮ ਖਾਂਗ ਵਰਿੰਦਰ ਕੁਮਾਰ ਅਤੇ ਹੋਰ ਅਤੇ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਕੂਲ ’ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪੰਜਾਬ ਇੰਟੈਲੀਜੈਂਸ਼ੀਆ ਫੋਰਮ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਮੁੜ ਗੱਠਜੋੜ ਦਾ ਸਵਾਗਤ ਪੰਜਾਬ ਵਿਚ ਉਸਾਰੂ ਸਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।