ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਅੰਡਰ-19 ਲੜਕੀਆਂ ਦੇ ਬਾਕਸਿੰਗ ਮੁਕਾਬਲਿਆਂ ‘ਚ ਪਟਿਆਲੇ ਨੇ ਜਿੱਤੀ ਓਵਰਆਲ ਟਰਾਫ਼ੀ
ਪਟਿਆਲਾ, 28 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਪਟਿਆਲੇ ਜ਼ਿਲੇ ਦੀ ਬਾਕਸਿੰਗ ਅੰਡਰ-19 ਲੜਕੀਆਂ ਦੀ ਟੀਮ ਨੇ 70ਵੀਂ ਅੰਤਰ ਜਿਲਾ ਸਕੂਲ ਖੇਡਾਂ ‘ਚ ਬਾਕਸਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਫਿਰੋਜ਼ਪੁਰ ਵਿਖੇ ਓਵਰਆਲ ਟਰਾਫੀ ਜਿੱਤੀ ਅਤੇ ਜਿਲ੍ਹੇ ਦਾ ਨਾਮ ਸਟੇਟ ਪੱਧਰ ’ਤੇ ਚਮਕਾਇਆ।
ਅਜੀਤ ਡੈਸਕ
29-11-2026