ਨਿਗਮ ਚੋਣਾਂ ਅਮਨ - ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸ਼ਹਿਰ ਵਾਸੀਆਂ ਦਾ ਧੰਨਵਾਦ
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਦਿਖਾਏ ਸੰਜਮ, ਸੂਝ-ਬੂਝ ਅਤੇ ਸਹਿਯੋਗ ਲਈ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਵਿਚਾਰਾਂ ਅਤੇ ਸਿਆਸੀ ਪਿਛੋਕੜ ਵਾਲੇ ਲੋਕਾਂ ਨੇ ਜਿਸ ਸੰਜਮ ਅਤੇ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ, ਉਹ ਸ਼ਲਾਘਾਯੋਗ ਹੈ।
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਦਿਖਾਏ ਸੰਜਮ, ਸੂਝ-ਬੂਝ ਅਤੇ ਸਹਿਯੋਗ ਲਈ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਵਿਚਾਰਾਂ ਅਤੇ ਸਿਆਸੀ ਪਿਛੋਕੜ ਵਾਲੇ ਲੋਕਾਂ ਨੇ ਜਿਸ ਸੰਜਮ ਅਤੇ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਉਪਰੰਤ ਮੁੜ ਹੋ ਰਹੀਆਂ ਇਹ ਨਿਗਮ ਚੋਣਾਂ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਇਕ ਵੱਡਾ ਸਿਆਸੀ ਸਬਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਚੋਣਾਂ ਦੌਰਾਨ ਸਰਕਾਰ ਵੱਲੋਂ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਗਈ ਸੀ, ਜਿਸ ਕਾਰਨ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚੀ ਅਤੇ ਲੋਕਤੰਤਰ ਦਾ ਘਾਣ ਹੋਇਆ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਦਖ਼ਲ ਤੋਂ ਬਾਅਦ ਮੁੜ ਚੋਣਾਂ ਹੋਣਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਲੋਕਤੰਤਰ ਵਿੱਚ ਲੋਕਾਂ ਦੇ ਹੱਕਾਂ ਦੀ ਰਾਖੀ ਸਭ ਤੋਂ ਮਹੱਤਵਪੂਰਨ ਹੈ।