ਮੁਹੱਲਾ ਸੁਧਾਰ ਕਮੇਟੀ ਦੇ ਮੈਂਬਰਾਂ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ - ਧਰਮਸੋਤ
ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਮੁਹੱਲਾ ਸੁਧਾਰ ਕਮੇਟੀ ਪਾਂਡੂਸਰ ਦੇ ਮੈਂਬਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਅਜੀਤ ਡੈਸਕ
29-11-2026