‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਪਰਮਜੀਤ ਸਿੰਘ ਮਹਿਮੂਦਪੁਰ ਹਲਕਾ ਘਨੌਰ ਦੇ ਕੋਆਰਡੀਨੇਟਰ ਨਿਯੁਕਤ
ਭੁਨਰਹੇੜੀ, 28 ਨਵੰਬਰ (ਧਨਵੰਤ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹਾਈਕਮਾਨ ਵਲੋਂ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਹਲਕਾ ਪੱਧਰ ’ਤੇ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਹਲਕਾ ਘਨੌਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਸਿੰਘ ਮਹਿਮੂਦਪੁਰ ਇਸ ਸਮੇਂ ਵਾਰਿਸ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।
ਅਜੀਤ ਡੈਸਕ
29-11-2026