30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਚਾਨਕ ਅੱਗ ਲੱਗਣ ਕਾਰਨ ਟੈਂਪੂ ਸੜ ਕੇ ਹੋਇਆ ਸੁਆਹ

ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਸੁੰਦਰ ਨਗਰ ਵਿਚ ਅਚਾਨਕ ਅੱਗ ਲੱਗਣ ਕਾਰਨ ਕਬਾੜ ਟੈਂਪੂ ਤੇ ਹੋਰ ਸਾਮਾਨ ਸੜ ਕੇ ਸਵਾਹ ਹੋ ਗਿਆ। ਇਸ ਅਗਜਨੀ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।

ਅਜੀਤ ਡੈਸਕ 30-11-2026
ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਸੁੰਦਰ ਨਗਰ ਵਿਚ ਅਚਾਨਕ ਅੱਗ ਲੱਗਣ ਕਾਰਨ ਕਬਾੜ ਟੈਂਪੂ ਤੇ ਹੋਰ ਸਾਮਾਨ ਸੜ ਕੇ ਸਵਾਹ ਹੋ ਗਿਆ। ਇਸ ਅਗਜਨੀ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਸੁੰਦਰ ਨਗਰ ਨੇੜੇ ਗਗਨ ਚੌਕ ਵਿਖੇ ਪਏ ਹੋਏ ਝਾੜ ਫੂਸ ਨੂੰ ਅਚਾਨਕ ਅੱਗ ਲੱਗ ਗਈ ਅਤੇ ਵੇਖਦੇ ਹੀ ਵੇਖਦੇ ਅੱਗ ਦੀਆਂ ਲਾਟਾਂ ਨੇ ਆਲੇ-ਦੁਆਲੇ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਅੱਗ ਕਾਰਨ ਭਾਵੇਂ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਉੱਥੇ ਖੜ੍ਹੇ ਕਬਾੜ ਟੈਂਪੂ ਅਤੇ ਮੋਟਰਸਾਈਕਲ ਇਸ ਅੱਗ ਦੀ ਲਪੇਟ ਵਿਚ ਆ ਗਏ ਅਤੇ ਸਾਰਾ ਸਾਮਾਨ ਸੜ ਕੇ ਰਾਖ ਹੋ ਗਿਆ। ਅੱਗ ’ਤੇ ਕਰੀਬ ਦੋ ਘੰਟੇ ਬਾਅਦ ਕਾਬੂ ਪਾ ਲਿਆ ਗਿਆ ਸੀ। ਇਸ ਸੰਬੰਧੀ ਜ਼ਸਵਿੰਦਰ ਸਿੰਘ ਵਾਸੀ ਸੁੰਦਰ ਨਗਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਸਾਹਮਣੇ ਪਏ ਝਾੜ ਫੂਸ ਨੂੰ ਅੱਗ ਲੱਗ ਗਈ। ਮੁਹੱਲਾ ਵਾਸੀਆਂ ਨੇ ਅੱਗ ’ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਅਤੇ ਮੌਕੇ ’ਤੇ ਫਾਇਰ ਬ੍ਰਿਗੇਡ ਵੀ ਆ ਗਈ ਸੀ।
ਪਿਛਲੀ ਖ਼ਬਰ ਸਪਾਰਕਲਿੰਗ ਸਕੂਲ ਪਾਤੜਾਂ ਦੇ 9 ਵਿਦਿਆਰਥੀਆਂ ਨੇ ‘ਐਫ.ਏ.ਪੀ ਪ੍ਰਾਈਡ ਆਫ ਸਕੂਲ਼ ਐਵਾਰਡ” ਕੀਤਾ ਹਾਸਿਲ ਭਾਰਤ ਦੇ 50 ਸਕੂਲਾ... ਅਗਲੀ ਖ਼ਬਰ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ’ਚ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।