30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰਬਰ 12 ਅਤੇ 15 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ

ਨਾਭਾ, 29 ਨਵੰਬਰ (ਵਰਿੰਦਰ ਵਰਮਾ)-ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਲਈ ਆਰਥਿਕ ਖਰਚਾ ਅਕਸਰ ਰਾਹ ਵਿਚ ਰੁਕਾਵਟ ਬਣ ਜਾਂਦਾ ਹੈ। ਅਜਿਹੇ ਲੋਕਾਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਦੀ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ 2 ਬੱਸਾ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।

ਅਜੀਤ ਡੈਸਕ 30-11-2026
ਨਾਭਾ, 29 ਨਵੰਬਰ (ਵਰਿੰਦਰ ਵਰਮਾ)-ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਲਈ ਆਰਥਿਕ ਖਰਚਾ ਅਕਸਰ ਰਾਹ ਵਿਚ ਰੁਕਾਵਟ ਬਣ ਜਾਂਦਾ ਹੈ। ਅਜਿਹੇ ਲੋਕਾਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਦੀ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ 2 ਬੱਸਾ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਾਭਾ ਦੇ ਵਾਰਡ ਨੰਬਰ 12 ਅਤੇ 15 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਗੀ ਦਿੱਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀ ਆਸਥਾ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਸਾਧਨ ਹਨ ਪਰ ਕਈ ਵਾਰ ਆਰਥਿਕ ਮਜਬੂਰੀਆਂ ਕਾਰਨ ਲੋਕ ਚਾਹੁੰਦੇ ਹੋਏ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ। ਪੰਜਾਬ ਸਰਕਾਰ ਦੀ ਇਹ ਯੋਜਨਾ ਅਜਿਹੇ ਲੋਕਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਵਿਚ ਸਹਾਈ ਹੋ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਅਤੇ ਸ਼ਰਧਾਲੂ ਮੌਜੂਦ ਸਨ।
ਪਿਛਲੀ ਖ਼ਬਰ ਠੰਢ ਤੋਂ ਬਚਾਅ ਲਈ ਬੇਘਰ ਤੇ ਲੋੜਵੰਦ ਲੋਕਾਂ ਵਾਸਤੇ ਨਗਰ ਨਿਗਮ ਪਟਿਆਲਾ ਵਲੋਂ ਦੋ ਸਥਾਈ ਰੈਣ ਬਸੇਰਿਆਂ ’ਚ ਲੋੜੀਂਦੀਆਂ ਸਹੂ... ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਤੇਜ਼ ਰਫ਼ਤਾਰ ਕਾਰ ਵਲੋਂ ਮਾਰੀ ਫੇਟ ਨਾਲ ਸਕੂਟਰੀ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।