29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਮੇਸ਼ ਗੋਇਲ ਵਲੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਦਾ ਸਨਮਾਨ

ਡਕਾਲਾ, 29 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਮੇਸ਼ ਗੋਇਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ ਦਾ ਡਕਾਲਾ ਪਹੁੰਚਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 30-11-2026
ਡਕਾਲਾ, 29 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਮੇਸ਼ ਗੋਇਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ ਦਾ ਡਕਾਲਾ ਪਹੁੰਚਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਰਮੇਸ਼ ਗੋਇਲ ਨੇ ਜਗਮੀਤ ਸਿੰਘ ਹਰਿਆਊ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ’ਤੇ ਚਰਚਾ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ, ਲੋਕਾਂ ਦੀਆਂ ਉਮੀਦਾਂ ਅਤੇ ਵੱਖ-ਵੱਖ ਖੇਤਰਾਂ ਵਿਚ ਆ ਰਹੀਆਂ ਸਮੱਸਿਆਵਾਂ ਨੂੰ ਰਾਜਨੀਤਿਕ ਵਿਚਾਰ-ਵਟਾਂਦਰੇ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੀਆਂ ਸਰਗਰਮੀਆਂ ਵੀ ਤੇਜ਼ ਹੋ ਰਹੀਆਂ ਹਨ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਰਾਜਨੀਤੀ ਵਿੱਚ ਆ ਰਹੀਆਂ ਤਬਦੀਲੀਆਂ, ਲੋਕਾਂ ਦੇ ਮੁੱਦਿਆਂ ਤੇ ਆਉਣ ਵਾਲੇ ਸਮੇਂ ਦੀਆਂ ਰਾਜਨੀਤਿਕ ਸਰਗਰਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਆਪਸੀ ਮਿਲਵਰਤਣ ਅਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਸਮਾਜਿਕ ਤੇ ਰਾਜਨੀਤਿਕ ਜੀਵਨ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਭਾਜਪਾ ਦੇ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਵਧਦੀ ਸਰਦੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।