04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

20 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਗਿੱਦੜਬਾਹਾ, 3 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਗਿੱਦੜਬਾਹਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਉਸ ਪਾਸੋਂ 20 ਕਿੱਲੋ ਚੂਰਾ ਪੋਸਤ ਬਰਾਮਦ ਕਰਨ ਦਾ ਸਮਾਚਾਰ ਹੈ। ਥਾਣਾ ਗਿੱਦੜਬਾਹਾ ਦੇ ਮੁਖੀ ਪਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵਲੋਂ ਪਿੰਡ ਪਿਉਰੀ ਨੂੂੰ ਜਾਣ ਵਾਲੀ ਸੜਕ ’ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਇਕ ਹਾਂਡਾ ਸਿਟੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।

ਅਜੀਤ ਡੈਸਕ 04-09-2026
ਗਿੱਦੜਬਾਹਾ, 3 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਗਿੱਦੜਬਾਹਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਉਸ ਪਾਸੋਂ 20 ਕਿੱਲੋ ਚੂਰਾ ਪੋਸਤ ਬਰਾਮਦ ਕਰਨ ਦਾ ਸਮਾਚਾਰ ਹੈ। ਥਾਣਾ ਗਿੱਦੜਬਾਹਾ ਦੇ ਮੁਖੀ ਪਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵਲੋਂ ਪਿੰਡ ਪਿਉਰੀ ਨੂੂੰ ਜਾਣ ਵਾਲੀ ਸੜਕ ’ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਇਕ ਹਾਂਡਾ ਸਿਟੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ ਇਕ ਪਲਾਸਟਿਕ ਦੇ ਗੱਟੇ ’ਚੋਂ 20 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਿਉਰੀ ਵਜੋਂ ਹੋਈ ਹੈ। ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ : ਬਰਾੜ/ਸਿੱਧੂ/ਰਾਜੂ ਅਗਲੀ ਖ਼ਬਰ ਮੇਨ ਬਾਜ਼ਾਰ ਕਾਲਾ ਸੰਘਿਆਂ ’ਚ ਘਰ ਅੱਗੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।