04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਆਸ਼ਟਮੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 3 ਸਤੰਬਰ (ਸਟਾਫ਼ ਰਿਪੋਰਟਰ)-ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਪ੍ਰਮੁੱਖ ਸਕੀਮਾਂ ਬਾਰੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਡੀਟੋਰੀਅਮ ਹਾਲ ਵਿਖੇ ਲਗਾਈ ਗਈ। ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 04-09-2026
ਫ਼ਰੀਦਕੋਟ, 3 ਸਤੰਬਰ (ਸਟਾਫ਼ ਰਿਪੋਰਟਰ)-ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਪ੍ਰਮੁੱਖ ਸਕੀਮਾਂ ਬਾਰੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਡੀਟੋਰੀਅਮ ਹਾਲ ਵਿਖੇ ਲਗਾਈ ਗਈ। ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸ: ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਭਲਾਈ ਲਈ ਜਿਹੜੀਆਂ ਵੀ ਸਕੀਮਾਂ ਆ ਰਹੀਆਂ ਹਨ ਉਨ੍ਹਾਂ ਨੂੰ ਸਹੀ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਬਹੁਤ ਸਾਰੇ ਕੰਮ ਸਕੀਮਾਂ ਤਹਿਤ ਅਜਿਹੇ ਹਨ ਜੋ ਆਪ ਹੀ ਕੀਤੇ ਜਾ ਸਕਦੇ ਹਨ। ਉਨ੍ਹਾਂ ਜੀ ਰਾਮ ਜੀ ਸਕੀਮ ਤਹਿਤ 318 ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਇਨ੍ਹਾਂ ਸਕੀਮਾਂ ਨੂੰ ਪੜਕੇ, ਸਮਝ ਕੇ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜਿਹੜੇ ਵੀ ਸਰਪੰਚ ਸ਼ਿੱਦਤ ਨਾਲ ਕੰਮ ਕਰਦੇ ਹਨ ਉਹ ਆਪਣੇ ਪਿੰਡ ਦੀ ਨੁਹਾਰ ਬਦਲ ਲੈਂਦੇ ਹਨ। ਇਸ ਮੌਕੇ ਚੇਅਰਮੈਨ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਨੀਤੂ ਕਪੂਰ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ ਸ਼ਰਮਾ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ ਸੰਧੂ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਤੋਂ ਇਲਾਵਾ ਪਿੰਡਾਂ ਦੇ ਸਰਪੰਚ / ਪੰਚ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਅਹੁਦੇਦਾਰਾਂ ਨੇ ਮੋਰਚੇ ’ਚ ਸ਼ਮੂਲੀਅਤ ਕੀਤੀ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਲੋਕਾਂ ’ਚ ਭਾਰੀ ਉਤਸ਼ਾਹ : ਸਹੋਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।