04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਸ਼ਿਆਂ ਦੀ ਦਲਦਲ ’ਚ ਧੱਸ ਰਹੀ ਪੰਜਾਬ ਦੀ ਜਵਾਨੀ ਪ੍ਰਤੀ ਸਰਕਾਰ ਬੇਪ੍ਰਵਾਹ : ਢਿੱਲਵਾਂ

ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਕਹਿਰ ’ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਧੱਸ ਰਹੀ ਪੰਜਾਬ ਦੀ ਜਵਾਨੀ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਚਿੰਤਾਜਨਕ ਤੌਰ ’ਤੇ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਹੜ੍ਹ ਪੰਜਾਬ ਦੇ ਘਰਾਂ, ਪਰਿਵਾਰਾਂ ਅਤੇ ਸਮਾਜ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ, ਪਰ ਸਰਕਾਰ ਇਸ ਗੰਭੀਰ ਸੰਕਟ ਨੂੰ ਉਸ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਦੀ ਇਸ ਵੇਲੇ ਲੋੜ ਹੈ।

ਅਜੀਤ ਡੈਸਕ 04-09-2026
ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਕਹਿਰ ’ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਧੱਸ ਰਹੀ ਪੰਜਾਬ ਦੀ ਜਵਾਨੀ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ਚਿੰਤਾਜਨਕ ਤੌਰ ’ਤੇ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਹੜ੍ਹ ਪੰਜਾਬ ਦੇ ਘਰਾਂ, ਪਰਿਵਾਰਾਂ ਅਤੇ ਸਮਾਜ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ, ਪਰ ਸਰਕਾਰ ਇਸ ਗੰਭੀਰ ਸੰਕਟ ਨੂੰ ਉਸ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਦੀ ਇਸ ਵੇਲੇ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਕਿਸੇ ਵੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ, ਪਰ ਨਸ਼ਿਆਂ ਦਾ ਕਾਰੋਬਾਰ ਇਸ ਤਾਕਤ ਨੂੰ ਤਬਾਹੀ ਵੱਲ ਧੱਕ ਰਿਹਾ ਹੈ। ਨਸ਼ੇ ਸਿਰਫ਼ ਇਕ ਨੌਜਵਾਨ ਦੀ ਜ਼ਿੰਦਗੀ ਨਹੀਂ ਉਜਾੜਦੇ, ਸਗੋਂ ਪੂਰੇ ਪਰਿਵਾਰ ਨੂੰ ਆਰਥਿਕ, ਸਮਾਜਿਕ ਅਤੇ ਮਾਨਸਿਕ ਸੰਕਟ ਵਿਚ ਧੱਕ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਮਸਲੇ ’ਤੇ ਸਿਆਸਤ ਕਰਨ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਫ਼ੈਸਲਾਕੁੰਨ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਮਾਂ ਹੱਥੋਂ ਨਿਕਲਣ ਤੋਂ ਪਹਿਲਾਂ ਨਸ਼ਿਆਂ ਦੇ ਖ਼ਿਲਾਫ਼ ਨਿਰਣਾਇਕ ਜੰਗ ਸ਼ੁਰੂ ਕੀਤੀ ਜਾਵੇ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਹਨੇਰੀ ਦਲਦਲ ਵਿਚ ਜਾਣ ਤੋਂ ਰੋਕ ਕੇ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਸ ਮੌਕੇ ਰਾਜਵਿੰਦਰ ਸਿੰਘ ਰਾਜ ਭੁੱਲਰ ਰੋੜੀਕਪੂਰਾ, ਜਗਜੀਤ ਸਿੰਘ ਪ੍ਰਧਾਨ ਝੱਖੜਵਾਲਾ ਅਤੇ ਹਰਭਗਵਾਨ ਸਿੰਘ ਬਰਾੜ ਕਰੀਰਵਾਲੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਜੈਤੋ ਨੇ ਨੈਤਿਕ ਸਿੱਖਿਆ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਮ੍ਰਿਤਕ ਦੇ ਫ਼ਰਜ਼ੀ ਦਸਤਾਵਜ਼ਾਂ ਦੇ ਆਧਾਰ ’ਤੇ ਝੂਠੀ ਜ਼ਮਾਨਤ ਦੇਣ ਦੇ ਦੋਸ਼ਾਂ ਤਹਿਤ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।