04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨੌਜਵਾਨ ਨੇ ਘਰ ’ਚ ਫਾਹਾ ਲਗਾ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਦੇ ਡਾ. ਅੰਬੇਦਕਰ ਨਗਰ ਵਾਸੀ 17 ਸਾਲਾ ਗੁਰਦਿੱਤਾ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਅਜੀਤ ਡੈਸਕ 04-09-2026
ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਦੇ ਡਾ. ਅੰਬੇਦਕਰ ਨਗਰ ਵਾਸੀ 17 ਸਾਲਾ ਗੁਰਦਿੱਤਾ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਿੱਤਾ ਸਿੰਘ ਨੇ ਵੀਡੀਓ ਕਾਲ ਕਰਨ ਤੋਂ ਬਾਅਦ ਇਹ ਕਦਮ ਚੁੱਕਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਦੌੜ ਗਈ। ਘਟਨਾ ਸਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਇਹ ਪਰਿਵਾਰ ਡਾ. ਅੰਬੇਦਕਰ ਨਗਰ ਦੇ ਗਲੀ ’ਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ। ਇਸ ਸਬੰਧੀ ਐਸ.ਐਚ.ਓ. ਜੈਤੋ ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਉਨ੍ਹਾਂ ਦੇ ਬਿਆਨਾਂ ਮੁਤਾਬਿਕ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਪਰਿਵਾਰ ਵਲੋਂ ਦਿੱਤੇ ਗਏ ਬਿਆਨ ’ਚ ਉਨ੍ਹਾਂ ਦਰਜ ਕਰਵਾਇਆ ਕਿ ਮ੍ਰਿਤਕ ਗੁਰਦਿੱਤਾ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਚਲਦਿਆਂ ਮ੍ਰਿਤਕ ਵਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ ਦਾ ਅਧਿਆਪਕ ਦ... ਅਗਲੀ ਖ਼ਬਰ ਸੰਤ ਮੋਹਨ ਦਾਸ ਸਕੂਲ ਨੇ ਕੁਰੈਸ਼ ਖ਼ੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।