05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਸ਼ਾ ਪੀੜਤਾਂ ਦਾ ਇਲਾਜ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾ ਰਿਹੈ : ਹਰਦੀਪ ਸਿੰਘ ਮੁੰਡੀਆ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਾਰਥਿਕ ਨਤੀਜੇ ਦਿੱਤੇ ਹਨ। ਜਿਸ ਤਹਿਤ ਜਿੱਥੇ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ, ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਰਾਹੀਂ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਅਜੀਤ ਡੈਸਕ 05-09-2026
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਾਰਥਿਕ ਨਤੀਜੇ ਦਿੱਤੇ ਹਨ। ਜਿਸ ਤਹਿਤ ਜਿੱਥੇ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ, ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਰਾਹੀਂ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਅੱਜ ਫ਼ਰੀਦਕੋਟ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਵਿਧਾਇਕ ਅਮੋਲਕ ਸਿੰਘ ਨਾਲ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਤਿੰਨ ਧਿਰੀ ਨੀਤੀ ਅਪਣਾਈ ਗਈ, ਜਿਸ ਤਹਿਤ ਨਸ਼ੇ ਦੀ ਸਪਲਾਈ ਨੂੰ ਰੋਕਣ, ਜਾਗਰੂਕਤਾ ਤੇ ਨਸ਼ਾ ਪੀੜਤਾਂ ਦੇ ਇਲਾਜ ਰਾਹੀਂ ਮੁੜ ਵਸੇਬਾ ਸ਼ਾਮਿਲ ਹੈ। ਉਨ੍ਹਾਂ ਨਸ਼ਾ ਵਿਰੋਧੀ ਮੁਹਿੰਮ ਦੇ ਬਲਾਕ ਕੋਆਰਡੀਨੇਟਰਾਂ ਵਲੋਂ ਰੱਖੇ ਵਿਚਾਰਾਂ ਨੂੰ ਸੁਣਿਆ ਤੇ ਪੁਲਿਸ ਅਧਿਕਾਰੀਆਂ ਨੂੰ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿਚ ਨਸ਼ਾ ਸਬੰਧੀ 11 ਹਾਟ ਸਪਾਟ ਖੇਤਰਾਂ ਕੋਟਕਪੂਰਾ ਵਿਖੇ 6 ਤੇ ਜੈਤੋ ਵਿਖੇ 5 ਹਾਟ ਸਪਾਟ ਖੇਤਰਾਂ ਦੀ ਤਸਦੀਕ ਕੀਤੀ ਗਈ ਸੀ, ਜਿਨ੍ਹਾਂ ਵਿਚ ਨਸ਼ਾ ਤਸਕਰਾਂ ਵਿਰੁੱਧ ਲਾਮਿਸਾਲ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਐਸ.ਐਸ.ਪੀ ਨੂੰ ਹਦਾਇਤ ਕੀਤੀ ਕਿ ਹਾਟ ਸਪਾਟ ਖੇਤਰਾਂ ਨੂੰ ਅਗਲੇ 3 ਮਹੀਨੇ ਵਿਚ ਖ਼ਤਮ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਜਿਕ ਕੋਹੜ ਦੇ ਖਾਤਮੇ ਲਈ ਹੋਰ ਤਨਦੇਹੀ ਨਾਲ ਕੰਮ ਕਰੇਗਾ। ਇਸ ਮੌਕੇ ਮਾਲਵਾ ਜ਼ੋਨ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਇੰਚਾਰਜ ਗਗਨਦੀਪ ਧਾਲੀਵਾਲ ਨੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਮੌਕੇ ਐਸ.ਐਸ.ਪੀ ਗੁਰਬੰਸ ਸਿੰਘ ਬੈਂਸ , ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਸਮੂਹ ਐਸ.ਡੀ.ਐਮਜ, ਡੀ.ਐਸ.ਪੀਜ, ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ, ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅੱਜ ਕਰੇਗੀ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।