05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ

ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਸਮਰਪਿਤ ਧਾਰਮਿਕ ਪ੍ਰਦਰਸ਼ਨੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ (ਪਟਿਆਲਾ) ਦੇ ਅਧੀਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ.

ਅਜੀਤ ਡੈਸਕ 05-09-2026
ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਸਮਰਪਿਤ ਧਾਰਮਿਕ ਪ੍ਰਦਰਸ਼ਨੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 320ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ (ਪਟਿਆਲਾ) ਦੇ ਅਧੀਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ. ਸੈਕੰ.) ਗੰਗਸਰ ਜੈਤੋ ਸਕੂਲ ਦੀ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਵਿਚ ਸਕੂਲ ਵਲੋਂ ਉਤਸ਼ਾਹ ਪੂਰਵਕ ਸ਼ਮੂਲੀਅਤ ਕੀਤੀ ਗਈ। ਮਾਡਲਾਂ ਅਤੇ ਚਿੱਤਰਾਂ ਰਾਹੀਂ ਇਸ ਪਾਵਨ ਮੌਕੇ ’ਤੇ ਵਿਦਿਆਰਥੀਆਂ ਵਲੋਂ ਗੰਗਸਰ ਜੈਤੋ ਦੇ ਗੌਰਵਮਈ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਸੰਗਤ ਸਾਹਮਣੇ ਪੇਸ਼ ਕੀਤਾ ਗਿਆ ਅਤੇ ਸੰਗਤ ਨੂੰ ਇਸ ਮਹਾਨ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ। ਇਹ ਪ੍ਰਦਰਸ਼ਨੀ ਵਿਦਿਆਰਥੀਆਂ ਨੂੰ ਆਪਣੇ ਧਰਮ, ਸਿੱਖ ਇਤਿਹਾਸ, ਵਿਰਾਸਤ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨ ਦਾ ਇਕ ਸਾਰਥਕ ਉਪਰਾਲਾ ਸਾਬਤ ਹੋਈ। ਇਸ ਸਮੇਂ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਧਾਰਮਿਕ ਕਵਿਤਾ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਵੀ ਕੀਤੀ ਗਈ।
ਪਿਛਲੀ ਖ਼ਬਰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਰ-ਆਂਗਨ ਅੱਜ ਮਨਾਏਗੀ ‘ਸੰਗੀਤ ਅਧਿਆਪਕ ਸਨਮਾਨ ਉਤਸਵ’ : ਡਾ. ਰਾਜੇਸ਼ ਮੋਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।